ਰਾਮਾਂ ਮੰਡੀ, 3 ਫਰਵਰੀ (ਤਰਸੇਮ ਸਿੰਗਲਾ)-ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਜ਼ਿਲ੍ਹਾ ਅਤੇ ਰਾਜ ਪੱਧਰ ਦੀਆਂ ਖੇਡ ਪ੍ਰਤੀਯੋਗਿਤਾਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਰੋਹ ਕੀਤਾ ਗਿਆ ਜਿਸ ਵਿਚ ਸਕੂਲ ਕਮੇਟੀ ਦੇ ਚੇਅਰਮੈਨ ਨਰਿੰਦਰ ਕੁਮਾਰ ਗੋਇਲ, ਡਾਇਰੈਕਟਰ ਰਾਜੂ ਗਰਗ, ਪਿ੍ੰਸੀਪਲ ਸ੍ਰੀਮਤੀ ਸੁਧਾਬਾਨੀ ਚੌਧਰੀ ਅਤੇ ਵਿਦਿਆਰਥੀਆਂ ਦੇ ਮਾਪੇ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨਾ ਕੇਵਲ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ, ਸਗੋਂ ਇਹ ਜੀਵਨ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਗੁਣ ਵੀ ਵਿਕਸਿਤ ਕਰਦੀਆਂ ਹਨ | ਵਿਦਿਆਰਥੀਆਂ ਦਾ ਹੌਸਲਾ ਅਫ਼ਜ਼ਾਈ ਕਰਨ ਲਈ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੀਆਂ ਸਲਾਹੁਣਯੋਗ ਖੇਡ ਪ੍ਰਾਪਤੀਆਂ ਅਤੇ ਖੇਡ ਪ੍ਰਤੀਯੋਗਿਤਾਵਾਂ ਵਿੱਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਨੂੰ ਧਿਆਨ ਵਿਚ ਰੱਖਦਿਆਂ ਨਕਦ ਇਨਾਮ ਅਤੇ ਸਰਟੀਫ਼ਿਕੇਟ ਦਿੱਤੇ ਗਏ | ਇਸ ਮੌਕੇ ਪਿ੍ੰਸੀਪਲ ਸ਼੍ਰੀਮਤੀ ਸੁਧਾਬਾਨੀ ਚੌਧਰੀ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਪ੍ਰਸੰਸਾ ਕੀਤੀ |