06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 04-02-2026
ਸੰਗਤ ਮੰਡੀ, 3 ਫਰਵਰੀ (ਸੁਖਤੇਜ ਧਾਲੀਵਾਲ)-ਬੀਕੇਯੂ ਉਗਰਾਹਾਂ ਬਲਾਕ ਸੰਗਤ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਕੋਟਗੁਰੂ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਕਿਸਾਨ ਆਗੂ ਰਾਮ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜੇਲ੍ਹ 'ਚ ਬੰਦ ਕਿਸਾਨ ਆਗੂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਂਦ ਦੀ ਰਿਹਾਈ ਲਈ 6 ਫਰਵਰੀ ਨੂੰ ਡੀ ਸੀ ਦਫ਼ਤਰ ਬਠਿੰਡਾ ਦੇ ਘਿਰਾਓ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਸਾਮਰਾਜੀਆਂ, ਕਾਰਪੋਰੇਟਾਂ, ਵੱਡੇ ਸਰਦਾਰਾਂ ਤੇ ਜਗੀਰਦਾਰਾਂ ਨੂੰ ਦੇਣਾ ਚਾਹੁੰਦੀ ਹੈ | ਇਸ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਬਕ ਸਿਖਾਉਣ ਦੇ ਇਰਾਦੇ ਨਾਲ ਸਰਕਾਰ ਕਿਸਾਨ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ | ਇਸ ਮਨਸ਼ੇ ਨਾਲ ਹੀ ਉਨ੍ਹਾਂ ਬਲਦੇਵ ਸਿੰਘ ਚਾਉਕੇ ਤੇ ਸ਼ਗਨਦੀਪ ਸਿੰਘ ਜਿਉਂਦ ਵਿਰੁੱਧ ਝੂਠਾ ਪਰਚਾ ਦਰਜ਼ ਕਰਕੇ 9 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ | ਕਿਸਾਨ ਆਗੂ ਜਸਕਰਨ ਸਿੰਘ ਗੋਰਾ ਨੇ ਕਿਹਾ ਕਿ ਦੋਵੇਂ ਕਿਸਾਨ ਆਗੂ ਬੇਕਸੂਰ ਹਨ ਇਸ ਲਈ ਉਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਹੁਣ ਕਿਸਾਨ ਮਰਦ ਅÏਰਤਾਂ ਦਾ ਸੂਬਾ ਪੱਧਰੀ ਇਕੱਠ ਕਰਕੇ ਬਠਿੰਡਾ ਦੇ ਡੀਸੀ ਦਫ਼ਤਰ ਦਾ ਘਿਰਾਓ ਆਉਣ ਵਾਲੀ 6 ਫਰਵਰੀ ਨੂੰ ਕੀਤਾ ਜਾਵੇਗਾ | ਉਨ੍ਹਾਂ ਸੰਗਤ ਬਲਾਕ ਦੇ ਪਿੰਡਾਂ ਵਿਚ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਦਿਨ ਰਾਤ ਇਕ ਕਰ ਦੇਣ ਲਈ ਕਿਹਾ | ਇਸ ਮੌਕੇ ਕਿਸਾਨ ਆਗੂ ਧਰਮਪਾਲ ਸਿੰਘ ਜੰਡੀਆਂ, ਤਾਰਾ ਸਿੰਘ ਦੁਨੇਵਾਲਾ, ਜਸਕਰਨ ਸਿੰਘ ਕੋਟਗੁਰੂ, ਜਸਮੇਲ ਸਿੰਘ ਕਾਕਾ, ਰਣਧੀਰ ਸਿੰਘ,ਅਤੇ ਪੰਜਾਬ ਖੇਤ ਮਜ਼ਦੂਰ
Ad Position 22
No active advertisement
ਪਿਛਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਚ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਅਗਲੀ ਖ਼ਬਰ ਖੇਡਾਂ ਵਿਚ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ
Ad Position 24