ਭਾਈਰੂਪਾ, 3 ਫਰਵਰੀ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਗੁਰੂ ਨਾਨਕ ਮਲਟੀਵਰਸਿਟੀ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ, ਜਿਸ 'ਚ ਤੀਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਪ੍ਰੀਖਿਆਵਾਂ ਦਾ ਨਤੀਜਾ ਅੰਮਿ੍ਤਸਰ ਸਾਹਿਬ ਮੰਜੀ ਹਾਲ ਵਿਖੇ ਐਲਾਨਿਆ ਗਿਆ | ਜਿਸ ਵਿਚ ਸਕੂਲ ਦੇ ਦੂਜਾ ਪੜਾਅ ਪਾਸ ਕਰਨ ਵਾਲੇ ਵਿਦਿਆਰਥੀਆਂ, ਤੀਜਾ ਪੜਾਅ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਮਾਰਟ ਘੜੀ, ਕੈਟਲ, ਟਰਾਫ਼ੀ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਤੀਜੇ ਪੜਾਅ ਵਿਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਯਾਦਗਾਰੀ ਚਿੰਨ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਨੇ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਦੇ ਮੁੱਖ ਕਰਤਾ ਜਸਵਿੰਦਰ ਸਿੰਘ ਖਾਲਸਾ (ਯੂ.ਕੇ) ਵਾਲੇ, ਸੰਪੂਰਨ ਸਿੰਘ, ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ ਅਤੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਪ੍ਰੀਖਿਆਵਾਂ ਹਰ ਸਾਲ ਕਰਵਾਉਂਦੇ ਰਹਿਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਦਾ ਸਿੱਖੀ ਪ੍ਰਤੀ ਉਤਸ਼ਾਹ ਬਣਿਆ ਰਹੇ | ਇਸ ਮੌਕੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ |