08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੋਂ 4 ਨਸ਼ਾ ਤਸਕਰ ਕੀਤੇ ਕਾਬੂ-93 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 25-02-2026
ਬਠਿੰਡਾ, 24 ਫਰਵਰੀ (ਵੀਰਪਾਲ ਸਿੰਘ)-ਬਠਿੰਡਾ ਪਿੁਲਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ 'ਤੋਂ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ 94 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪਹਿਲੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਭੁਪਿੰਦਰਪਾਲ ਸਿੰਘ ਵਾਸੀ ਕੋਟਬਖਤੂ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ 'ਚ ਸੀ. ਆਈ. ਏ.-2 ਪੁਲਿਸ ਵਲੋਂ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਜਾਂਚ ਅਧਿਕਾਰੀ ਗੁਰਸੇਵਕ ਸਿੰਘ ਸੀ. ਆਈ. ਏ.-2 ਵਲੋਂ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਬੀੜ ਤਲਾਬ ਤੋਂ ਮਨਪ੍ਰੀਤ ਸਿੰਘ ਵਾਸੀ ਬੀੜ ਤਲਾਬ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਜਲੇਬੀ ਚੌਕ ਬਠਿੰਡਾ ਪਾਸੋਂ ਦੀਪਕ ਕੁਮਾਰ ਵਾਸੀ ਮਾਡਲ ਟਾਊਨ ਬਠਿੰਡਾ ਅਤੇ ਸੁਸ਼ੀਲ ਯਾਦਵ ਵਾਸੀ 100 ਫੁੱਟੀ ਰੋਡ, ਬਠਿੰਡਾ ਨੂੰ 13 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਿਨ੍ਹਾਂ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 2.66 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿੰਦਾ <br/>
Ad Position 24