08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਲੋਜਪਾ ਨੇ ਔਰਤਾਂ ਲਈ ਇੱਕ-ਇੱਕ ਹਜ਼ਾਰ ਰੁਪਏ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਵਿਖਾਵਾ

Ad Position 21
No active advertisement
ਅਜੀਤ ਡੈਸਕ 25-02-2026

ਬਠਿੰਡਾ, 24 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਲੋਕ ਜਨਸ਼ਕਤੀ ਪਾਰਟੀ (ਰਾਮ ਬਿਲਾਸ) ਦੇ ਵਰਕਰਾਂ ਵਲੋਂ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਰਸੋਈ ਭੱਤਾ ਦੇਣ ਦੀ ਮੰਗ ਪੂਰੀ ਕਰਨ ਨੂੰ ਲੈ ਕੇ ਅੱਜ ਬਠਿੰਡਾ 'ਚ ਰੋਸ ਵਿਖਾਵਾ ਕੀਤਾ ਗਿਆ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕੀਤੀ | ਇਸ ਮੌਕੇ ਗਹਿਰੀਵਾਲਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਚੋਣਾਂ ਮੌਕੇ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਹਰ ਮਹੀਨੇ ਰਸੋਈ ਭੱਤਾ ਦੇਣ ਦਾ ਵਾਅਦਾ ਕਰਕੇ ਉਨ੍ਹਾਂ ਦੀ ਵੋਟਾਂ ਬਟੋਰਕੇ ਠੱਗੀ ਮਾਰੀ ਹੈ, ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਇਹ ਭੱਤਾ ਨਹੀਂ ਦਿੱਤਾ ਗਿਆ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਔਰਤਾਂ ਦਾ ਚਾਰ ਸਾਲਾਂ ਦਾ ਪ੍ਰਤੀ ਔਰਤ ਬਣਦਾ 48000 ਤੁਰੰਤ ਜਾਰੀ ਕੀਤਾ ਜਾਵੇ, ਨਹੀਂ ਤਾਂ ਲੋਕ ਜਨਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਭਰ ਦੀਆਂ ਔਰਤਾਂ ਨੂੰ ਨਾਲ ਲੈ ਕੇ ਪੰਜਾਬ ਦੀ ਆਪ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਸੰਜੀਵ ਕੁਮਾਰ ਸੰਜੇ, ਜ਼ਿਲ੍ਹਾ ਸਕੱਤਰ ਚਾਨਣ ਕੁਮਾਰ ਰਾਹੀ, ਸਕੱਤਰ ਅਸ਼ੋਕ ਕੁਮਾਰ, ਵਿੱਕੀ ਗੋਇਲ, ਸੰਦੀਪ ਕੁਮਾਰ, ਸੋਨੰੂ ਕੁਮਾਰ, ਰਾਜ ਕੁਮਾਰ ਰਾਜੂ, ਸਿਕੰਦਰ ਸਿੰਘ, ਭਗਵਾਨ ਦਾਸ, ਸਤਪਾਲ, ਨਵਦੀਪ, ਰਕੇਸ਼ ਕੁਮਾਰ, ਜੀਵਨ ਲਾਲ ਤੇ ਅੰਮਿ੍ਤਪਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਵੋਟਰਾਂ ਦੀ ਮੈਪਿੰਗ ਸੰਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਅਗਲੀ ਖ਼ਬਰ ਜਸ਼ਨਦੀਪ ਕੌਰ ਦੇ ਕਾਤਲਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਮਾਪਿਆਂ ਵਲੋਂ ਕਿਸਾਨ ਯੂਨੀਅਨ ਨਾਲ ਮਿਲ ਕੇ ਥਾਣਾ ਨੰਦਗੜ੍ਹ ਮੂਹਰੇ...
Ad Position 24