08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਕੀਲਾਂ ਦੀ ਦੇਸ਼ ਦੇ ਚੀਫ਼ ਜਸਟਿਸ ਨਾਲ ਦਿੱਲੀ ਵਿਖੇ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 25-02-2026
ਬਠਿੰਡਾ, 24 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਵਕੀਲਾਂ ਵਲੋਂ ਵਕਾਲਤ ਨਾਲ ਜੁੜੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਬੀਤੀ 23 ਫਰਵਰੀ ਤੋਂ ਹੜਤਾਲ ਕੀਤੀ ਹੋਈ ਹੈ, ਜਿਸ ਕਾਰਨ ਸੂਬੇ ਭਰ ਵਿਚ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ ਹੈ | ਉੱਧਰ ਇਸ ਮਾਮਲੇ 'ਚ ਦੇਸ਼ ਦੇ ਚੀਫ਼ ਜਸਟਿਸ ਨੇ ਦਖ਼ਲ ਦਿੱਤਾ ਹੈ, ਜਿਸ ਨਾਲ ਵਕੀਲਾਂ ਦੇ ਇਕ ਵਫ਼ਦ ਦੀ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਵਿਸ਼ੇਸ਼ ਮੀਟਿੰਗ ਹੋਣ ਜਾ ਰਹੀ ਹੈ | ਇਸ ਮੀਟਿੰਗ ਦੇ ਮੱਦੇਨਜ਼ਰ ਵਕੀਲਾਂ ਵਲੋਂ ਅੱਜ ਦੀ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਸੂਬੇ ਭਰ ਦੀਆਂ ਅਦਾਲਤਾਂ ਵਿਚ ਮੁੜ ਸੁਣਵਾਈ ਵਗ਼ੈਰਾ ਦਾ ਕੰਮ ਚੱਲ ਸਕਦਾ ਹੈ | ਇਸ ਸੰਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਮਾਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪੇਂਡੂ ਅਦਾਲਤ ਸ਼ੁਰੂ ਕਰਨ, ਮੁਫ਼ਤ ਕਾਨੂੰਨੀ ਸਹਾਇਤਾ ਦੇ ਨਿਯਮਾਂ 'ਚ ਸੋਧ ਕਰਨ ਅਤੇ ਅਦਾਲਤਾਂ ਉੱਪਰ ਕੇਸਾਂ ਦਾ ਨਿਪਟਾਰਾ ਕਰਨ ਦੀ ਥੋਪੀ ਜਾ ਰਹੀ ਗਿਣਤੀ ਦੇ ਵਿਰੋਧ ਵਿਚ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ 27 ਫਰਵਰੀ ਤੱਕ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਹੜਤਾਲ ਦੇ ਦੂਜੇ ਦਿਨ ਚੀਫ਼ ਜਸਟਿਸ ਆਫ਼ ਇੰਡੀਆ ਵਲੋਂ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ ਤੇ ਅੱਜ (25 ਫਰਵਰੀ ਨੂੰ ) ਸਮੂਹ ਬਾਰ ਐਸੋਸੀਏਸ਼ਨਾਂ ਦੇ ਇਕ ਵਫ਼ਦ ਵਲੋਂ ਦਿੱਲੀ ਵਿਖੇ ਬਾਅਦ ਦੁਪਹਿਰ ਸਾਢੇ 3 ਵਜੇ ਚੀਫ਼ ਜਸਟਿਸ ਆਫ਼ ਇੰਡੀਆ ਨਾਲ ਗੱਲਬਾਤ ਕਰਨ ਦਾ ਸਮਾਂ ਤੈਅ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਕਤ ਮੀਟਿੰਗ ਨੂੰ ਮੁੱਖ ਰੱਖਦਿਆਂ ਅੱਜ ਦੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਤੇ ਮੀਟਿੰਗ ਉਪਰੰਤ ਹੜਤਾਲ ਸੰਬੰਧੀ ਅਗਲਾ ਫ਼ੈਸਲਾ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੋਨਿਆਣਾ ਮੰਡੀ ਤੋਂ ਮਾਤਾ ਮਾਈਸਰਖਾਨਾ ਦੇ ਦਰਸ਼ਨਾਂ ਲਈ ਬੱਸ ਰਵਾਨਾ ਅਗਲੀ ਖ਼ਬਰ ਪਿੰਡ ਦੀਪ ਸਿੰਘ ਵਾਲਾ ਵਿਖੇ ਖ਼ੇਡਾਂ ਦਾ ਮਹਾਂਕੁੰਭ ਸ਼ੁਰੂ
Ad Position 24