08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬਠਿੰਡਾ ਪੁਲਿਸ ਦੇ ਜਬਰ ਖਿਲਾਫ ਭਾਕਿਯੂ ਉਗਰਾਹਾਂ ਨੇ ਬਰਨਾਲਾ 'ਚ ਸੱਦੀ ਸਾਂਝੀ ਬੈਠਕ <br/>

Ad Position 21
No active advertisement
ਅਜੀਤ ਡੈਸਕ 25-02-2026
ਬਠਿੰਡਾ, 24 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਜਿਲ੍ਹੇ ਦੇ ਪਿੰਡ ਜਿਉਂਦ 'ਚ ਬੀਤੀ 18 ਫਰਵਰੀ ਨੂੰ ਬਠਿੰਡਾ ਪੁਲਿਸ ਵਲੋਂ ਕਿਸਾਨਾਂ 'ਤੇ ਢਾਹੇ ਗਏ ਤਸ਼ੱਦਦ ਦੇ ਖਿਲਾਫ ਕਿਸਾਨਾਂ ਦਾ ਰੋਹ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪੁਲਸੀਆ ਜਬਰ ਦੇ ਖਿਲਾਫ਼ 26 ਫਰਵਰੀ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ 'ਚ ਕਿਸਾਨ-ਮਜ਼ਦੂਰ ਤੇ ਜਨਤਕ ਧਿਰਾਂ ਦੀ ਸਾਂਝੀ ਬੈਠਕ ਸੱਦੀ ਹੈ | ਇਸ ਸਬੰਧੀ ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਦੀਆਂ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ, ਵਿੱਦਿਆਰਥੀ, ਠੇਕਾ ਮੁਲਾਜ਼ਮ, ਜਨਤਕ ਤੇ ਇਨਸਾਫ ਪਸੰਦ ਧਿਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪਿਛਲੇ ਦਸ ਮਹੀਨਿਆਂ ਤੋਂ ਜੇਲ੍ਹ 'ਚ ਬੰਦ ਦੋ ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੀ ਜਥੇਬੰਦੀ ਬਠਿੰਡਾ 'ਚ ਆਪਣਾ ਰੋਸ ਪ੍ਰਗਟ ਕਰਨਾ ਚਾਹੁੰਦੀ ਸੀ ਪਰ ਬਠਿੰਡਾ ਪੁਲਿਸ ਵਲੋਂ ਕਿਸਾਨਾਂ ਨੂੰ ਜ਼ਬਰੀ ਰੋਕਿਆ ਗਿਆ | ਪੁਲਿਸ ਨੇ ਕਿਸਾਨਾਂ 'ਤੇ ਅੰਨੇਵਾਹ ਅੱਥਰੂ ਗੈਸ ਤੇ ਰੋੜਿਆਂ ਦੀ ਬੁਛਾਰ ਕਰਕੇ ਲੋਕ ਹਿੱਤਾਂ ਦਾ ਘਾਣ ਕੀਤਾ ਹੈ | ਉਗਰਾਹਾਂ ਨੇ ਕਿਹਾ ਕਿ ਪੁਲਿਸ ਜਬਰ ਦੇ ਖਿਲਾਫ ਅਗਲੇ ਸੰਘਰਸ਼ ਦੀ ਵਿਉਂਤਬੰਦੀ ਘੜਨ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਜਨਤਕ ਧਿਰਾਂ 26 ਫਰਵਰੀ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੁਮ-ਹੁੰਮਾ ਕੇ ਪੁੱਜਣ |

Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸਕੂਲ ਲੜਕੇ ਮਹਿਰਾਜ ਵੱਲੋਂ ਦਾਖਲਾ ਮੁਹਿੰਮ ਤਹਿਤ ਘਰ-ਘਰ ਸੰਪਰਕ ਅਗਲੀ ਖ਼ਬਰ ਗੋਨਿਆਣਾ ਮੰਡੀ ਤੋਂ ਮਾਤਾ ਮਾਈਸਰਖਾਨਾ ਦੇ ਦਰਸ਼ਨਾਂ ਲਈ ਬੱਸ ਰਵਾਨਾ
Ad Position 24