08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਦੀਪ ਇੰਸਟੀਚਿਊਟ ਆਫ ਨਰਸਿੰਗ ਲਹਿਰਾ ਮੁਹੱਬਤ ਦਾ ਨਤੀਜਾ ਸੌ ਫੀਸਦੀ

Ad Position 21
No active advertisement
ਅਜੀਤ ਡੈਸਕ 25-02-2026
ਲਹਿਰਾ ਮੁਹੱਬਤ, 24 ਫਰਵਰੀ (ਸੁਖਪਾਲ ਸਿੰਘ ਸੁੱਖੀ)-ਪੰਜਾਬ ਨਰਸਿੰਗ ਕੌਂਸਲ ਮੋਹਾਲੀ ਵਲੋਂ ਐਲਾਨੇ ਨਤੀਜਿਆਂ 'ਚੋਂ ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਲਹਿਰਾ ਮੁਹੱਬਤ ਦੇ ਜੀ. ਐਨ. ਐਮ. ਭਾਗ ਦੂਜਾ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢਿੱਲੋਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਆਏ ਨਤੀਜੇ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਸਮੇਤ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਕਲਮਜੀਤ ਕੌਰ ਨੇ ਕਿਹਾ ਕਿ ਜੀ.ਐਨ.ਐਮ ਭਾਗ ਦੂਜਾ 'ਚ ਮਹਿਕਪ੍ਰੀਤ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਤੇ ਵਰਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਤੇ ਬਾਕੀ ਵਿਦਿਆਰਥੀਆਂ ਨੇ ਵਧੀਆਂ ਅੰਕ ਹਾਸਲ ਕੀਤੇ ਹਨ | ਉਨ੍ਹਾਂ ਕਿਹਾ ਕਿ ਮੈਡੀਕਲ ਖੇਤਰ ਵਿਚ ਜੀ.ਐਨ.ਐਮ ਤੇ ਏ.ਐਨ.ਐਮ. ਕੋਰਸ ਕਰਕੇ ਖਾਸ ਕਰ ਲੜਕੀਆਂ ਸਮਾਜ ਵਿਚ ਆਪਣੇ ਪੈਰ੍ਹਾਂ ਉਤੇ ਖੜ੍ਹੇ ਹੋਣ ਦੇ ਖੁਦ ਸਮਰੱਥ ਹੋ ਜਾਂਦੀਆਂ ਹਨ | ਬਹੁਤ ਸਾਰੀਆਂ ਲੜਕੀਆਂ ਸਾਡੀ ਸੰਸਥਾ ਤੋਂ ਇਸ ਕੋਰਸ ਕਰਕੇ ਦੇਸ਼-ਵਿਦੇਸ਼ ਸਮੇਤ ਸੂਬੇ ਵਿਚ ਸਰਕਾਰੀ ਤੇ ਨਿੱਜੀ ਸਿਹਤ ਸੰਸਥਾਵਾਂ ਸੇਵਾਵਾਂ ਨਿਭਾਅ ਰਹੀਆਂ ਹਨ | ਉਨ੍ਹਾਂ ਕੋਰਸ ਕਰ ਰਹੀਆਂ ਲੜਕੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਗਲੇ ਨਤੀਜਿਆਂ ਲਈ ਹੋਰ ਮਿਹਨਤ ਕਰਕੇ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਚੌਕੀ ਸੀਂਗੋ ਦੇ ਮੁਲਾਜ਼ਮ ਬੇਅੰਤ ਸਿੰਘ ਨੂੰ ਡਿਗਿਆ ਪਰਸ ਮਿਲਿਆ ਅਗਲੀ ਖ਼ਬਰ 16 ਕਿੱਲੋ ਤੋਂ ਵੱਧ ਪੋਸਤ ਦੇ ਹਰੇ ਡੋਡਿਆਂ ਸਮੇਤ ਨਸ਼ਾ ਤਸਕਰ ਕਾਬੂ
Ad Position 24