ਮਹਿਮਾ ਸਰਜਾ, 24 ਫਰਵਰੀ (ਬਲਦੇਵ ਸੰਧੂ) -ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 7 ਮਾਰਚ ਨੂੰ ਬਲਾਕ ਗੋਨਿਆਣਾ ਮੰਡੀ ਵਿਖੇ ਹੋਣ ਵਾਲੀ ਆਮਦ ਨੂੰ ਲੈ ਕੇ ਖਾਸਾ ਉਤਸ਼ਾਹ ਮਿਲ ਰਿਹਾ ਹੈ | ਪਿੰਡਾਂ 'ਚ ਲੋਕਾਂ ਨੂੰ ਲਾਮਬੰਦ ਕਰਨ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਪਾਰਟੀ ਵਲੋਂ 'ਪੰਜਾਬ ਬਚਾਓ' ਰੈਲੀ ਦਾ ਆਗਾਜ਼ ਗੋਨਿਆਣਾ ਮੰਡੀ ਦੀ ਅਨਾਜ ਮੰਡੀ ਵਿਚ ਕੀਤਾ ਜਾਵੇਗਾ | ਇਸ ਮੌਕੇ ਸੁਖਬੀਰ ਸਿੰਘ ਬਾਦਲ ਬਠਿੰਡਾ ਸੰਸਦ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਜਿਨ੍ਹਾਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ ਸਮੇਤ ਹੋਰ ਦਿੱਗਜ਼ ਨੇਤਾ ਸੰਬੋਧਨ ਕਰਨਗੇ | ਪੰਜਾਬ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਅਤੇ ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਅੱਜ ਅੱਧੀ ਦਰਜਨ ਪਿੰਡਾਂ ਵਿਚ ਕੋਠੇ ਚੇਤ ਸਿੰਘ ਵਾਲੇ, ਕਿਲੀ ਨਿਹਾਲ ਸਿੰਘ ਵਾਲਾ, ਕੋਠੇ ਫੂਲੇ ਵਾਲੇ, ਅਬਲੂ ਆਦਿ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਵਰਕਰਾਂ ਅਤੇ ਸਮੱਰਥਕਾਂ ਨੂੰ ਰੈਲੀ ਲਈ ਲਾਮਬੰਦ ਕੀਤਾ ਗਿਆ | ਆਗੂਆਂ ਨੇ ਕਿਹਾ ਕਿ 'ਪੰਜਾਬ ਬਚਾਓ' ਰੈਲੀ ਨੂੰ ਸਫ਼ਲ ਬਣਾਉਣ ਲਈ 7 ਮਾਰਚ ਨੂੰ ਗੋਨਿਆਣਾ ਮੰਡੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ | ਇਸ ਮੌਕੇ ਸੁਖਰਾਜ ਸਿੰਘ ਰਾਜੀ, ਗਰਦੌਰ ਸਿੰਘ ਸੰਧੂ, ਰਾਜਵਿੰਦਰ ਸਿੰਘ ਨਹਿਰੂ, ਜਗਜੀਤ ਸਿੰਘ ਬਰਾੜ, ਇਕਬਾਲ ਸਿੰਘ ਬਰਕੰਦੀ, ਜਗਤਾਰ ਸਿੰਘ ਤਾਰਾ, ਜਗਮੀਤ ਸਿੰਘ ਭੋਖੜਾ, ਚੇਅਰਮੈਨ ਸਿਕੰਦਰ ਸਿੰਘ ਬਰਾੜ, ਸਾਬਕਾ ਸਰਪੰਚ ਰਾਜਾ ਸਿੰਘ, ਅਮਰਜੀਤ ਸਿੰਘ ਜੰਡਾਵਾਲਾ ਸਾਬਕਾ ਸਰਪੰਚ, ਜੱਸੀ ਬਰਾੜ ਮਹਿਮਾ ਸਰਜਾ, ਬਲਕਰਨ ਸਿੰਘ ਨੰਬਰਦਾਰ ਮਹਿਮਾ ਭਗਵਾਨਾ, ਮਨਜੀਤ ਸਿੰਘ ਕੋਠੇ ਚੇਤ ਸਿੰਘ, ਕਿ੍ਸ਼ਨ ਸਿੰਘ, ਰਾਜਿੰਦਰ ਸਿੰਘ ਕੋਠੇ ਲਾਲ ਸਿੰਘ, ਗਮਦੂਰ ਸਿੰਘ ਬਰਕੰਦੀ, ਬਲਜਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਸਰਪੰਚ, ਥਾਣਾ ਸਿੰਘ ਕਿਲੀ ਨਿਹਾਲ ਸਿੰਘ, ਸਾਬਕਾ ਸਰਪੰਚ ਮਨਜਿੰਦਰ ਸਿੰਘ, ਜਸਵਿੰਦਰ ਸਿੰਘ ਗੱਗੀ ਬਲਾਕ ਸੰਮਤੀ ਮੈਂਬਰ, ਕੁਲਵੰਤ ਸਿੰਘ ਮੈਂਬਰ, ਡਾ: ਜਗਸੀਰ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ, ਅਰਜਨ ਸਿੰਘ, ਹਰਜਿੰਦਰ ਸਿੰਘ ਸਮੇਤ ਕਈ ਵਰਕਰ ਹਾਜ਼ਰ ਸਨ |