ਚਾਉਕੇ, 24 ਫਰਵਰੀ (ਮਨਜੀਤ ਸਿੰਘ ਘੜੈਲੀ): ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਵਿਧਾਨ ਸਭਾ ਹਲਕਿਆਂ 'ਚ ਸ਼ੁਰੂ ਕੀਤੀਆਂ ਕਾਨਫ਼ਰੰਸਾਂ ਦੀ ਲੜੀ ਤਹਿਤ 8 ਮਾਰਚ ਨੂੰ ਵਿਧਾਨ ਸਭਾ ਹਲਕਾ ਮੌੜ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਮੁੱਖ ਸੇਵਾਦਾਰ ਜਨਮੇਜਾ ਸਿੰਘ ਸੇਖੋਂ ਨੇ ਹਲਕੇ ਦੇ ਪਿੰਡਾਂ 'ਚ ਵਰਕਰ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਪਿੰਡ ਗਿੱਲ ਕਲਾਂ, ਕਰਾੜਵਾਲਾ, ਬਰਜਮਾਨਸ਼ਾਹੀਆ, ਚੋਟੀਆਂ, ਬੁੱਗਰ, ਜੇਠੂਕੇ ਆਦਿ ਪਿੰਡਾਂ 'ਚ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਹੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ | ਸੇਖੋਂ ਨੇ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀਆਂ ਰੈਲੀਆਂ ਸੰਬੰਧੀ ਪੰਜਾਬ ਦੇ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਅੰਦਰਲੀ ਅਨਾਜ ਮੰਡੀ ਮੌੜ ਵਿਖੇ ਹਲਕਾ ਪੱਧਰੀ ਕਾਨਫ਼ਰੰਸ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ, ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਮੇਤ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਪਹੁੰਚ ਰਹੀ ਹੈ | ਉਨ੍ਹਾਂ ਹਲਕਾ ਮੌੜ ਦੇ ਸਮੂਹ ਅਕਾਲੀ ਵਰਕਰਾਂ ਨੂੰ ਇਸ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਗਿੱਲ ਕਲਾਂ, ਜਗਸੀਰ ਸਿੰਘ ਗਿੱਲ ਸੀਨੀਅਰ ਆਗੂ, ਜਸਵਿੰਦਰ ਸਿੰਘ ਗਿੱਲ, ਰੁਪਿੰਦਰ ਸਿੰਘ ਗਿੱਲ ਪੰਚ, ਗੁਲਜਾਰ ਸਿੰਘ ਗਿੱਲ, ਸੰਦੀਪ ਸਿੰਘ ਬਾਠ, ਜਸਵਿੰਦਰ ਸਿੰਘ ਤੋਤੀ, ਬਿੱਕਰ ਸਿੰਘ ਗਿੱਲ, ਜੀਤ ਸਿੰਘ ਨੰਬਰਦਾਰ, ਦਰਸ਼ਨ ਸਿੰਘ ਗਿੱਲ, ਲਖਵਿੰਦਰ ਸਿੰਘ ਗਿੱਲ ਯੂਥ ਆਗੂ, ਸੁਖਦੇਵ ਸਿੰਘ ਸਾਬਕਾ ਪ੍ਰਧਾਨ ਸਮੇਤ ਪਿੰਡ ਗਿੱਲ ਕਲਾਂ ਦੀ ਸਮੁੱਚੀ ਜਥੇਬੰਦੀ, ਧਰਮ ਸਿੰਘ ਜੇਠੂਕੇ ਸਾਬਕਾ ਸਰਪੰਚ, ਭੋਲਾ ਸਿੰਘ ਨੰਬਰਦਾਰ, ਹਰਬੰਸ ਸਿੰਘ ਮੈਂਬਰ ਬਲਾਕ ਸੰਮਤੀ, ਮਹਿੰਦਰ ਸਿੰਘ ਬੁਰਜਮਾਨਸ਼ਾਹੀਆ ਆਦਿ ਹੋਰ ਆਗੂ ਵੀ ਹਾਜ਼ਰ ਸਨ |