08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪਿੰਡ ਕੌਰੇਆਣਾ ਦੇ ਗੁਰਪ੍ਰੀਤ ਸਿੰਘ ਭੱਟੀ ਨੇ ਏਸ਼ਿਆਸ਼ੀ ਖੇਡਾਂ ਵਿਚ ਜਿੱਤਿਆ ਗੋਲਡ ਮੈਡਲ

Ad Position 21
No active advertisement
ਅਜੀਤ ਡੈਸਕ 25-02-2026
ਸੀਂਗੋ ਮੰਡੀ, 24 ਫਰਵਰੀ (ਪਿ੍ੰਸ ਗਰਗ)-ਪਿੰਡ ਕੌਰੇਆਣਾ ਦੇ ਪ੍ਰਸਿੱਧ ਗੀਤਕਾਰ ਗੁਰਮੇਲ ਭੱਟੀ ਦੇ ਸਪੁੱਤਰ ਨੌਜਵਾਨ ਗੁਰਪ੍ਰੀਤ ਸਿੰਘ ਭੱਟੀ ਨੇ ਬਲਡ ਰੋਅ ਪਾਵਰ ਲਿਫ਼ਟਿੰਗ ਫੈਡਰੇਸ਼ਨ ਏਸ਼ੀਆ ਖੇਡਾਂ ਵਿਚ ਗੋਲਡ ਮੈਡਲ ਜਿੱਤਿਆ ਹੈ | ਇਸ ਨੌਜਵਾਨ ਨੇ ਏਸ਼ੀਆ ਖੇਡਾਂ ਵਿਚ ਗੋਲਡ ਮੈਡਲ ਹਾਸਲ ਕਰ ਆਪਣਾ ਤੇ ਆਪਣੇ ਮਾਤਾ-ਪਿਤਾ ਦਾ ਖੂਬ ਨਾਮ ਰੌਸ਼ਨ ਕੀਤਾ ਹੈ ਜੋ ਕਿ ਇਲਾਕੇ ਲਈ ਬੜੀ ਮਾਣ ਵਾਲੀ ਗੱਲ ਹੈ | ਗੁਰਪ੍ਰੀਤ ਸਿੰਘ ਭੱਟੀ ਦੇ ਤਲਵੰਡੀ ਸਾਬੋ ਪਹੁੰਚਦਿਆਂ ਹੀ ਬੱਸ ਸਟੈਂਡ ਵਿਖੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਸੀਨੀਅਰ ਕਾਂਗਰਸੀ ਨੇਤਾ ਕਿ੍ਸ਼ਨ ਸਿੰਘ ਭਾਗੀਵਾਂਦਰ ਸਮੇਤ ਅਨੇਕਾਂ ਕਾਂਗਰਸੀ ਨੌਜਵਾਨ ਆਗੂਆਂ ਨੇ ਉਨ੍ਹਾਂ ਦੇ ਗਲ ਹਾਰ ਪਾ ਕੇ ਸੁਆਗਤ ਕਰਦਿਆਂ ਮੂੰਹ ਮਿੱਠਾ ਕਰਵਾਇਆ | ਇਸ ਸਮੇਂ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਨੌਜਵਾਨ ਨੇ ਇਹ ਵੱਡੀ ਜਿੱਤ ਹਾਸਲ ਕਰ ਜਿੱਥੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਆਪਣੇ ਇਲਾਕੇ ਦੇ ਨੌਜਵਾਨਾਂ ਨੂੰ ਵਧੀਆ ਸੇਧ ਦਿੱਤੀ ਹੈ | ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਭੱਟੀ ਦੀ ਇਸ ਕਾਮਯਾਬੀ ਨੂੰ ਦੇਖਦਿਆਂ ਅਨੇਕਾਂ ਹੀ ਨੌਜਵਾਨਾਂ ਵਿੱਚ ਅੱਗੇ ਵਧ ਕੇ ਕੁਝ ਕਰਨ ਦੀ ਰੁਚੀ ਪੈਦਾ ਹੋਵੇਗੀ | ਉਨ੍ਹਾਂ ਨੇ ਗੁਰਪ੍ਰੀਤ ਸਿੰਘ ਭੱਟੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ | ਗੁਰਪ੍ਰੀਤ ਸਿੰਘ ਭੱਟੀ ਨੇ ਕਿਹਾ ਕਿ ਖਿਡਾਰੀ ਮਿਹਨਤ ਨਾਲ ਆਪਣਾ ਮੁਕਾਮ ਹਾਸਲ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜਨ ਗਰਗ ਦੀ ਅਗਵਾਈ ਹੇਠ ਮਾਈਸਰਖਾਨਾ ਮੰਦਰ ਦੀ ਹੋਈ ਮੀਟਿੰਗ, ਸਾਰੇ ਪ੍ਰਸਤਾਵ ਪਾਸ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੌੜ ਰੈਲੀ ਸੰਬੰਧੀ ਅਕਾਲੀ ਵਰਕਰਾਂ 'ਚ ਭਰਪੂਰ ਉਤਸ਼ਾਹ- ਸੇਖੋਂ
Ad Position 24