25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਾਂਗਰਸ ਨੇ ਮੋਦੀ ਤੇ ਮਾਨ ਸਰਕਾਰ 'ਤੇ ਚੁੱਕੇ ਸਵਾਲ, ਮਨਰੇਗਾ ਤੇ ਔਰਤਾਂ ਦਾ ਮੰਗਿਆ 48 ਹਜ਼ਾਰ

Ad Position 21
No active advertisement
ਅਜੀਤ ਡੈਸਕ 06-03-2026
ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ 'ਤੇ ਪਾਰਟੀ ਦੇ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਜਾ ਰਹੇ ਹਨ¢ ਇਸੇ ਕੜੀ ਤਹਿਤ ਅੱਜ ਸਥਾਨਕ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਐਸ.ਸੀ. ਸੈਲ ਪੰਜਾਬ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪੈੱ੍ਰਸ ਕਾਨਫ਼ਰੰਸ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ¢ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕੇਂਦਰ ਸਰਕਾਰ ਨਵੀਂ ਮਨਰੇਗਾ ਸਕੀਮ ਤਹਿਤ ਮਹਾਤਮਾ ਗਾਂਧੀ ਦਾ ਨਾਮ ਹਟਾ ਕੇ ਦੇਸ਼ ਦੇ ਇਤਿਹਾਸ ਨਾਲ ਛੇੜਛਾੜ ਕਰ ਰਹੀ ਹੈ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਖੋਹਣ ਵਾਲੇ ਨਵੇਂ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ¢ ਇਸ ਨਾਲ ਸੂਬਾ ਸਰਕਾਰਾਂ 'ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ ਅਤੇ ਦੇਸ਼ ਦੇ ਮਜ਼ਦੂਰਾਂ ਦੇ ਅਧਿਕਾਰਾਂ ਨੂੰ ਕੁਚਲਿਆ ਜਾ ਰਿਹਾ ਹੈ¢ ਉਨ੍ਹਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਚੋਣਾਂ ਦੌਰਾਨ ਹਰ ਮਹਿਲਾ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ¢ ਵੈਦ ਨੇ ਮੰਗ ਕੀਤੀ ਕਿ ਮਹਿਲਾ ਦਿਵਸ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਪਿਛਲੇ ਚਾਰ ਸਾਲਾਂ ਦੇ ਬਕਾਇਆ 48 ਹਜ਼ਾਰ ਰੁਪਏ ਤੁਰੰਤ ਜਾਰੀ ਕੀਤੇ ਜਾਣ¢ ਉਨ੍ਹਾਂ 10 ਲੱਖ ਰੁਪਏ ਦੀ ਮੁਫ਼ਤ ਬੀਮਾ ਯੋਜਨਾ 'ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਹੁਣ ਤੱਕ ਦੀਆਂ ਰਿਪੋਰਟਾਂ ਅਨੁਸਾਰ ਇਕ ਵੀ ਪੰਜਾਬੀ ਦਾ ਇਸ ਸਕੀਮ ਤਹਿਤ ਇਲਾਜ ਨਹੀਂ ਹੋਇਆ, ਜਿਸ ਨਾਲ ਇਹ ਯੋਜਨਾ ਵੀ ਸਿਰਫ਼ ਚੋਣੀ ਵਾਅਦਾ ਹੀ ਲੱਗਦੀ ਹੈ¢ ਉਨ੍ਹਾਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੀ ਖੇਤੀਬਾੜੀ ਅਤੇ ਕਿਸਾਨਾਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ¢ ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਆਪਣੇ ਕਿਸਾਨਾਂ ਨੂੰ ਵੱਡੀ ਸਬਸਿਡੀ ਦਿੰਦਾ ਹੈ, ਜਦਕਿ ਭਾਰਤ ਵਿਚ ਕਿਸਾਨਾਂ ਨੂੰ ਬਹੁਤ ਘੱਟ ਸਹਾਇਤਾ ਮਿਲਦੀ ਹੈ, ਜਿਸ ਕਾਰਨ ਇਹ ਸਮਝੌਤਾ ਭਾਰਤੀ ਕਿਸਾਨਾਂ ਲਈ ਨੁਕਸਾਨਦਾਇਕ ਹੋ ਸਕਦਾ ਹੈ¢ ਇਸ ਮੌਕੇ ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ, ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈੱਡ ਪੰਜਾਬ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਸਾਬਕਾ ਮੇਅਰ ਬਲਵੰਤ ਰਾਏ ਆਦਿ ਸਮੇਤ ਕਈ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਰਾਮਾਂ ਪੁਲਿਸ ਨੇ ਏ. ਟੀ. ਐੱਮ. ਮਸ਼ੀਨ ਤੋੜਨ ਵਾਲੇ ਤਿੰਨ ਮੁਲਜ਼ਮ ਕੁਝ ਘੰਟਿਆਂ ਵਿਚ ਹੀ ਕੀਤੇ ਕਾਬੂ ਅਗਲੀ ਖ਼ਬਰ -ਮਾਮਲਾ ਕੈਂਟਰ ਦੀ ਟੱਕਰ ਨਾਲ ਨੌਜਵਾਨ ਦੀ ਹੋਈ ਮੌਤ ਦਾ- ਮਿ੍ਤਕ ਦੇ ਵਾਰਿਸਾਂ ਨੇ ਇਕ ਪੁਲਿਸ ਅਧਿਕਾਰੀ 'ਤੇ ਪੈਸੇ ਲੈ...
Ad Position 24