ਮੌੜ ਮੰਡੀ, 5 ਮਾਰਚ (ਗੁਰਜੀਤ ਸਿੰਘ ਕਮਾਲੂ)-ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਉਸ ਸਮੇਂ ਹੋਰ ਵਾਧਾ ਹੋ ਗਿਆ ਜਦ ਪਿੰਡ ਰਾਜਗੜ੍ਹ ਕੁੱਬੇ ਤੋਂ ਚਾਰ ਸਾਬਕਾ ਪੰਚਾਂ ਸੁਖਦੇਵ ਸਿੰਘ, ਗੁਰਦੀਪ ਸਿੰਘ ਚਹਿਲ, ਜਗਰਾਜ ਸਿੰਘ ਅਤੇ ਸੁਖਪਾਲ ਸਿੰਘ ਤੋਂ ਇਲਾਵਾ ਦਰਜਨ ਦੇ ਕਰੀਬ ਹੋਰ ਪਰਿਵਾਰ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਇੰਨ੍ਹਾਂ ਪਰਿਵਾਰਾਂ ਨੂੰ ਹਲਕਾ ਇੰਚਾਰਜ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪਾਰਟੀ ਦੇ ਚਿੰਨ ਵਾਲੇ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਲ ਕੀਤਾ | ਇਸ ਮੌਕੇ ਸੇਖੋਂ ਨੇ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਪਾਰਟੀ ਵਿਚ ਪੂਰਾ ਇੱਜ਼ਤ ਮਾਣ ਕੀਤਾ ਜਾਵੇਗਾ | ਇਸ ਤੋਂ ਇਲਾਵਾ ਜਸਵਿੰਦਰ ਸਿੰਘ ਸਿੱਧੂ, ਸੁਖਦੇਵ ਸਿੰਘ ਸੁੱਖਾ ਸਿੱਧੂ, ਸ਼ਿੰਗਾਰਾ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ, ਅਜੈਬ ਸਿੰਘ, ਬੋਘੜ ਸਿੰਘ ਆਮ ਆਦਮੀ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਪ੍ਰੀਤ ਸਿੰਘ ਸੁੱਖੀ, ਜਗਵਿੰਦਰ ਸਿੰਘ ਕੁੱਬੇ, ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ, ਸਰਕਲ ਪ੍ਰਧਾਨ ਅੰਮਿ੍ਤਪਾਲ ਸਿੰਘ ਹਨੀ, ਸੁਖਚੈਨ ਸਿੰਘ ਸਿੱਧੂ, ਗੁਰਜੀਤਪਾਲ ਸਿੰਘ ਗਿੰਨੀ, ਮਨਦੀਪ ਸਿੰਘ ਬਾਬੇਕਾ, ਨਵਦੀਪ ਸਿੰਘ ਬਾਬੇਕਾ ਸਵੈਚ ਤੋਂ ਇਲਾਵਾ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ |