25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਵਰਕਰਾਂ ਸਮੇਤ ਰਾਜਾ ਵੜਿੰਗ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 06-03-2026
ਸੀਂਗੋ ਮੰਡੀ, 5 ਮਾਰਚ (ਪਿ੍ੰਸ ਗਰਗ)-ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਆਪਣੇ ਹਲਕੇ ਅਤੇ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਸਮੇਤ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਇਕ ਮੀਟਿੰਗ ਕੀਤੀ ਗਈ¢ ਮੀਟਿੰਗ ਦÏਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਆਪਣੇ ਹਲਕੇ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਪ੍ਰਧਾਨ ਰਾਜਾ ਵੜਿੰਗ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਗਈਆਂ¢ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲੋਕ ਹਿੱਤ ਮਸਲਿਆਂ ਸਬੰਧੀ ਆਵਾਜ਼ ਨੂੰ ਹੋਰ ਵੀ ਬੁਲੰਦ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੂੰ ਬੰਦ ਕਰਨ ਦਾ ਫੈਸਲਾ ਕਾਂਗਰਸ ਕਦੀ ਵੀ ਬਰਦਾਸ਼ਤ ਨਹੀਂ ਕਰੇਗੀ¢ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇ ਕੀਤੇ ਵਾਅਦੇ ਦੀ ਗੱਲ ਕਰਦਿਆਂ ਕਿਹਾ ਕਿ ਵਾਅਦੇ ਅਨੁਸਾਰ ਮਹਿਲਾਵਾਂ ਦੇ ਹੁਣ ਤੱਕ ਕਈ ਹਜ਼ਾਰ ਰੁਪਏ ਬਣ ਗਏ ਹਨ ਜੋ ਕਿ ਉਨ੍ਹਾਂ ਦੇ ਖਾਤੇ ਪਾਏ ਜਾਣ¢ ਉਨ੍ਹਾਂ ਨਸ਼ਿਆਂ ਪ੍ਰਤੀ ਗੱਲ ਕਰਦਿਆਂ ਕਿਹਾ ਕਿ ਅਜੇ ਵੀ ਸੂਬੇ ਅੰਦਰ ਨਸ਼ਾ ਖ਼ਤਮ ਨਹੀਂ ਹੋਇਆ ਹੈ, ਨਸ਼ਿਆਂ ਨਾਲ ਨÏਜਵਾਨਾਂ ਦੀਆਂ ਮÏਤਾਂ ਹੋ ਰਹੀਆਂ ਹਨ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ¢ ਇਸ ਮੌਕੇ ਉਨ੍ਹਾਂ ਨਾਲ ਰਾਮ ਕੁਮਾਰ ਸਾਬਕਾ ਸਰਪੰਚ, ਰਾਜਾ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮੇਜਰ ਸਿੰਘ ਜਗਾ ਰਾਮ ਤੀਰਥ, ਮਨਪ੍ਰੀਤ ਸਿੰਘ ਤਲਵੰਡੀ ਸਾਹਿਬ, ਖ਼ੁਸ਼ਦੀਪ ਸਿੰਘ ਤਲਵੰਡੀ ਸਾਬੋ, ਬਲਦੀਪ ਸਿੰਘ ਤਲਵੰਡੀ ਸਾਬੋ, ਗੈਰੀ ਲਹਿਰੀ, ਜੱਸੀ ਤਲਵੰਡੀ ਸਾਬੋ, ਬੱਬੂ ਭਾਗੀਬਾਂਦਰ, ਵਿਕਾਸ ਤਲਵੰਡੀ ਸਾਬੋ ਸੋਸ਼ਲ ਮੀਡੀਆ ਜਨਰਲ ਸਕੱਤਰ ਪੰਜਾਬ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ਤੋਂ ਪਹਿਲਾਂ ਗੋਨਿਆਣਾ ਵਿਖੇ ਦਰਜਨ ਤੋਂ ਵੱਧ ਪਰਿਵਾਰ ਹੋਏ ਸ਼੍ਰੋਮ... ਅਗਲੀ ਖ਼ਬਰ ਚਾਰ ਸਾਬਕਾ ਪੰਚਾਂ ਸਮੇਤ ਦਰਜਨ ਦੇ ਕਰੀਬ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ
Ad Position 24