25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ਤੋਂ ਪਹਿਲਾਂ ਗੋਨਿਆਣਾ ਵਿਖੇ ਦਰਜਨ ਤੋਂ ਵੱਧ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 06-03-2026
ਬਲਕਾਰ ਸਿੰਘ ਬਰਾੜ ਅਤੇ ਦਲਜੀਤ ਸਿੰਘ ਗੁਰੂ ਦੀ ਬਦੌਲਤ ਵੱਖ-ਵੱਖ ਪਾਰਟੀਆਂ 'ਚੋਂ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ


ਗੋਨਿਆਣਾ, 5 ਮਾਰਚ (ਲਛਮਣ ਦਾਸ ਗਰਗ)-'ਪੰਜਾਬ ਬਚਾਓ ਰੈਲੀ' ਤਹਿਤ ਹਲਕਾ ਭੁੱਚੋ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਅਕਾਲੀ ਆਗੂ ਭਲਕੇ 7 ਮਾਰਚ ਨੂੰ ਗੋਨਿਆਣਾ ਮੰਡੀ ਦੀ ਨਵੀ ਅਨਾਜ ਮੰਡੀ ਵਿਖੇ ਪਹੁੰਚ ਰਹੇ ਹਨ | ਉਕਤ ਲੀਡਰਸ਼ਿਪ ਦੀ ਆਮਦ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ ਦੀ ਮਿਹਨਤ ਸਦਕਾ ਗੋਨਿਆਣਾ ਮੰਡੀ ਦੇ ਲਾਇਨੋਪਾਰ ਇਲਾਕੇ ਦੇ ਦਰਜਨ ਤੋਂ ਵੱਧ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਜਿਨ੍ਹਾਂ ਨੂੰ ਬਲਕਾਰ ਸਿੰਘ ਬਰਾੜ ਨੇ ਆਪਣੇ ਗ੍ਰਹਿ ਵਿਖੇ ਡਾਕਟਰ ਦਲਜੀਤ ਸਿੰਘ ਗੁਰੂ ਨੇ ਅਮੀਰ ਸਿੰਘ ਮੱਕੜ, ਪ੍ਰੇਮ ਕੁਮਾਰ ਅਰੋੜਾ ਅਤੇ ਵਰਿੰਦਰਪਾਲ (ਸਾਬਕਾ ਪ੍ਰਧਾਨ ਨਗਰ ਕੌਂਸਲ ਗੋਨਿਆਣਾ ਮੰਡੀ) ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਵਰਕਰਾਂ ਦੇ ਗੱਲ ਵਿਚ ਪਾਰਟੀ ਦਾ ਝੰਡਾ ਗਲ ਵਿਚ ਪਾਉਂਦੇ ਹੋਏ ਪੂਰਾ ਮਾਨ ਸਨਮਾਨ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾ ਵਾਲੇ ਬਣੇ ਹੋਏ ਹਨ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਅਤੇ ਮਿਲਦੀਆਂ ਬੁਨਿਆਦੀ ਸਹੂਲਤਾਂ ਨੂੰ ਯਾਦ ਕਰਦੇ ਹੋਏ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਤਿਆਰ ਹਨ ਜਿਸ ਕਰਕੇ ਹਰ ਵਰਗ ਪਾਰਟੀ ਨਾਲ ਜੁੜ ਰਿਹਾ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰ ਬਣਨ ਅਮਨ ਕਾਨੂੰਨ ਦੀ ਸਥਿਤੀ ਬਹਾਲ ਕੀਤੀ ਜਾਵੇਗੀ | ਇਸ ਮੌਕੇ ਪਾਰਟੀ ਦੇ ਅਨੇਕਾਂ ਵਰਕਰ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਨਿੱਜੀ ਹੋਟਲ ਵਿਚ ਅਣਅਧਿਕਾਰਤ ਪੀ. ਜੀ. ਚਲਾਉਣ ਦੇ ਮਾਮਲੇ 'ਚ ਦੋ ਨਾਮਜ਼ਦ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਵਰਕਰਾਂ ਸਮੇਤ ਰਾਜਾ ਵੜਿੰਗ ਨਾਲ ਮੀਟਿੰਗ
Ad Position 24