26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪ੍ਰਸ਼ਾਸਨ ਨੇ ਕਿਸਾਨਾਂ ਅੱਗੇ ਟੇਕੇ 'ਗੋਡੇ', ਬਠਿੰਡਾ 'ਚ ਗੱਜਣ ਦਾ ਰਾਹ ਹੋਇਆ ਪੱਧਰਾ <br/>

Ad Position 21
No active advertisement
ਅਜੀਤ ਡੈਸਕ 06-03-2026
ਬਠਿੰਡਾ, 5 ਮਾਰਚ (ਸੱਤਪਾਲ ਸਿੰਘ ਸਿਵੀਆਂ)-ਜ਼ਿਲੇ੍ਹ ਦੇ ਪਿੰਡ ਜਿਉਂਦ 'ਚ ਬੀਤੀ 18 ਫਰਵਰੀ ਨੂੰ ਬਠਿੰਡਾ ਪੁਲਿਸ ਵਲੋਂ ਕਿਸਾਨਾਂ 'ਤੇ ਢਾਹੇ ਗਏ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਮੁੜ ਟਕਰਾਓ ਹੋਣ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਰੋਕ ਲੱਗ ਗਈ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਅੱਗੇ ਗੋਡੇ ਟੇਕ ਦਿੱਤੇ ਹਨ, ਜਿਸ ਬਾਅਦ ਕਿਸਾਨਾਂ ਦਾ ਬਠਿੰਡਾ 'ਚ ਗੱਜਣ ਦਾ ਰਾਹ ਪੱਧਰਾ ਹੋ ਗਿਆ ਹੈ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸਮੇਤ ਚਾਰ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵਲੋਂ ਬਠਿੰਡਾ ਦੇ ਪੁੱਡਾ ਗਰਾਊਾਡ 'ਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਭਾਕਿਯੂ ਉਗਰਾਹਾਂ ਤੇ ਜਨਤਕ ਜਥੇਬੰਦੀਆਂ ਵਲੋਂ ਜਿਉਂਦ ਮਸਲੇ ਨੂੰ ਲੈ ਕੇ 6 ਮਾਰਚ ਨੂੰ ਬਠਿੰਡਾ 'ਚ ਹਰ ਹੀਲੇ ਦਾਖਲ ਹੋ ਕੇ ਰੋਸ ਪ੍ਰਦਰਸ਼ਨ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਚਿੰਤਾ ਲਗਾਤਾਰ ਵਧੀ ਹੋਈ ਸੀ, ਜਿਸ ਦੇ ਚੱਲਦਿਆਂ ਹੋਲੀ ਦੇ ਤਿਉਹਾਰ ਦੀ ਛੁੱਟੀ ਹੋਣ ਦੇ ਬਾਵਜੂਦ ਡਿਪਟੀ ਕਮਿਸ਼ਨਰ, ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਲਛਮਣ ਸਿੰਘ ਸੇਵੇਵਾਲਾ, ਹਰਜਿੰਦਰ ਸਿੰਘ ਬੱਗੀ ਤੇ ਜਸਵੀਰ ਸਿੰਘ ਬੁਰਜ ਸੇਮਾ ਨਾਲ ਮੀਟਿੰਗ ਕੀਤੀ ਗਈ | ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਦੇ ਰੋਸ ਪ੍ਰਦਰਸ਼ਨ 'ਚ ਕਿਸੇ ਵੀ ਤਰ੍ਹਾਂ ਦੀਆਂ ਰੋਕਾਂ ਨਾ ਲਗਾਉਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਬਠਿੰਡਾ ਦੇ ਪਾਵਰ ਹਾਊਸ ਰੋਡ 'ਤੇ ਪੁੱਡਾ ਗਰਾਊਾਡ ਵਿਖੇ ਸੂਬਾ ਪੱਧਰੀ ਇਕੱਠ ਕਰਕੇ ਸ਼ਹਿਰ 'ਚ ਮੁਜ਼ਾਹਰਾ ਕਰਨ ਬਾਰੇ ਆਪਣੀ ਸਹਿਮਤੀ ਦਿੱਤੀ ਗਈ ਹੈ, ਜਿਸ 'ਤੇ ਜਥੇਬੰਦੀ ਨੇ ਵੀ ਹਾਮੀ ਭਰੀ ਹੈ ਤੇ ਅੱਜ ਰੈਲੀ ਤੇ ਮੁਜ਼ਾਹਰਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਲੋਂ ਸਮਾਰੋਹ 'ਚ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ <br/>
Ad Position 24