26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਔਰਤ ਨੂੰ ਬੈਂਕ ਵਿਚ ਦਿਲ ਦਾ ਪਿਆ ਦੌਰਾ ਬਠਿੰਡਾ, 5 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਬੀਬੀ ਵਾਲਾ ਰੋਡ 'ਤੇ ਸਥਿਤ ਯੂਕੋ ਬੈਂਕ ਵਿਚ ਬੈਂਕਿੰਗ ਦੇ ਕੰਮ ਲਈ ਆਈ ਇਕ ਅÏਰਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਸਿੰਘ ਗਿੱਲ ਵਲੋਂ ਅÏਰਤ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਅÏਰਤ ਆਸ਼ਾ ਰਾਣੀ ਧੋਬੀਆਣਾ ਬਸਤੀ ਦੇ ਰਹਿਣ ਵਾਲੀ ਹੈ, ਸਹਾਰਾ ਮੈਂਬਰਾਂ ਵਲੋਂ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਬੱਚਿਆਂ ਵਲੋਂ ਰੌਲਾ ਪਾਉਣ 'ਤੇ ਛੱਡ ਕੇ ਭੱਜੇ, ਪੁਲਿਸ ਜਾਂਚ 'ਚ ਜੁਟੀ
ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਪੰਜਾਬ ਦੀ ਤਰੱਕੀ ਲਈ ਭਾਜਪਾ ਹੀ ਇਕੋ ਇਕ ਬਦਲ-ਸਰੂਪ ਚੰਦ ਸਿੰਗਲਾ
ਰਜਬਾਹੇ 'ਚ ਨਹਾਉਂਦੇ ਸਮੇਂ ਡੁੱਬਣ ਕਾਰਨ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੀ 8 ਦੀ ਮੌੜ ਰੈਲੀ ਸੰਬੰਧੀ ਅਕਾਲੀ ਵਰਕਰਾਂ 'ਚ ਭਰਪੂਰ ਉਤਸ਼ਾਹ-ਚਾਉਕੇ 'ਸੁਖਬੀਰ ਬਾਦਲ' ਵਲੋਂ ਰੈਲੀ ਦੌਰਾਨ ਸੂਬੇ ਦੇ ਹਿੱਤਾਂ ਵਿਚ ਚੁੱਕੇ ਜਾਣਗੇ ਵੱਡੇ ਮੁੱਦੇ
ਪੀ.ਐੱਮ. ਕਿਸਾਨ ਯੋਜਨਾ ਦਾ ਲਾਭ ਲੈਣ ਲਈ 'ਫਾਰਮਰ ਰਜਿਸਟਰੀ' ਕਰਵਾਉਣੀ ਲਾਜ਼ਮੀ ਬੀ. ਐੱਫ. ਜੀ.ਆਈ. ਵਿਖੇ ਸਕਿਨ ਕੇਅਰ ਕੈਂਪ ਲਗਾਇਆ ਮਾਨ ਸਰਕਾਰ ਨੇ ਝੂਠੀਆਂ ਗਾਰੰਟੀਆਂ ਦੇ ਕੇ ਲੋਕਾਂ ਨੂੰ ਭਰਮਾਇਆ ਸੀ-ਸੇਖੋਂ

Ad Position 21
No active advertisement
ਬਠਿੰਡਾ ਦੀ ਟੀਚਰ ਕਲੋਨੀ ਵਿਖੇ ਬੱਚੇ ਹੋਲੀ ਦਾ ਤਿਉਹਾਰ ਮਨਾਉਂਦੇ ਹੋਏ | ਅਜੀਤ ਤਸਵੀਰ
06-03-2026
ਬਠਿੰਡਾ, 5 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਪਿੰਡ ਸਿਵੀਆ ਰੇਲਵੇ ਕਰਾਸਿੰਗ ਨੇੜੇ ਇਕ ਨੌਜਵਾਨ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਲਾਸ਼ ਦੂਰ-ਦੂਰ ਕਈ ਟੁਕੜਿਆਂ 'ਚ ਖਿੰਡ ਗਈ | ਸਹਾਰਾ ਮੁੱਖ ਦਫ਼ਤਰ 'ਤੇ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਵਿੱਕੀ ਕੁਮਾਰ ਤੁਰੰਤ ਐਂਬੂਲੈਂਸ ਟੀਮ ਸਮੇਤ ਮੌਕੇ 'ਤੇ ਪਹੁੰਚ ਗਈ | ਜੀ ਆਰ ਪੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਸਹਾਰਾ ਟੀਮ ਨੇ ਲਾਸ਼ ਦੇ ਅੰਗ ਇਕੱਠੇ ਕਰਕੇ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ | ਲਾਸ਼ ਗੁਰਪ੍ਰੀਤ ਸਿੰਘ ਵਾਸੀ ਸਿਵੀਆ ਪਿੰਡ ਦੇ ਰਹਿਣ ਵਾਲੇ ਦੀ ਹੈ |
ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਹੋਲੀ ਵਾਲੇ ਦਿਨ ਰਜਬਾਹੇ ਵਿਚ ਨਹਾਉਂਦੇ ਸਮੇਂ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ¢ ਮਿ੍ਤਕ ਦੀ ਪਹਿਚਾਣ ਸੇਵਕ ਸਿੰਘ (23) ਵਜੋਂ ਹੋਈ ਹੈ, ਜੋ ਬਠਿੰਡਾ ਦੇ ਅਰਜਨ ਨਗਰ ਦਾ ਰਹਿਣ ਵਾਲਾ ਹੈ | ਸੇਵਕ ਆਪਣੇ ਦੋ ਹੋਰ ਦੋਸਤਾਂ ਦੇ ਨਾਲ ਸਥਾਨਕ ਆਈ.ਟੀ.ਆਈ. ਦੇ ਨੇੜੇ ਸਾਈਾ ਨਗਰ ਕੋਲੋਂ ਲੰਘਦੇ ਰਜਬਾਹੇ ਵਿਚ ਨਹਾਅ ਰਿਹਾ ਸੀ, ਪਰ ਅਚਾਨਕ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ | ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ, ਜਿਸ ਵਿਚ ਜਸਕਰਨ ਮੋਖਾ,ਸੰਦੀਪ ਗਿੱਲ ਅਤੇ ਹਰਮਨ ਦੀਪ ਸਿੰਘ ਸ਼ਾਮਲ ਸਨ, ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਪਾਣੀ ਵਿਚ ਡੁੱਬੇ ਹੋਏ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ¢ ਜਦੋਂ ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਵੀ ਨੌਜਵਾਨ ਨਹੀਂ ਮਿਲਿਆ, ਤਾਂ ਸਹਾਰਾ ਟੀਮ ਨੇ ਐਨ.ਡੀ.ਆਰ.ਐਫ. ਟੀਮ ਨੂੰ ਸੂਚਿਤ ਕੀਤਾ ਅਤੇ ਐਨ.ਡੀ.ਆਰ.ਐਫ. ਟੀਮ ਨੇ ਇਕ ਘੰਟੇ ਦੀ ਜੱਦੋਜਹਿਦ ਬਾਅਦ ਨੌਜਵਾਨ ਦੀ ਲਾਸ਼ ਨੂੰ ਰਜਬਾਹੇ ਵਿਚੋਂ ਬਰਾਮਦ ਕੀਤਾ¢ ਉਪਰੰਤ ਸਹਾਰਾ ਟੀਮ ਨੇ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਪਹੁੰਚਾਇਆ¢
ਚਾਉਕੇ, 5 ਮਾਰਚ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਅਤੇ ਨਗਰ ਪੰਚਾਇਤ ਚਾਉਕੇ ਦੇ ਸਾਬਕਾ ਪ੍ਰਧਾਨ ਬਲਵੀਰ ਸਿੰਘ ਚਾਉਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਚ ਸ਼ੁਰੂ ਕੀਤੀਆਂ ਕਾਨਫ਼ਰੰਸਾਂ ਦੀ ਲੜੀ ਤਹਿਤ 8 ਮਾਰਚ ਨੂੰ ਵਿਧਾਨ ਸਭਾ ਹਲਕਾ ਮੌੜ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਮੁੱਖ ਸੇਵਾਦਾਰ ਜਨਮੇਜਾ ਸਿੰਘ ਸੇਖੋਂ ਨੇ ਹਲਕੇ ਦੇ ਪਿੰਡਾਂ ਚ ਵਰਕਰ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਹੋਇਆ ਹੈ¢ ਉਨ੍ਹਾਂ ਆਖਿਆ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਹੀ ਹੋਈ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ¢ ਬਲਵੀਰ ਸਿੰਘ ਚਾਉਕੇ ਨੇ ਦੱਸਿਆ ਕਿ ਮੌੜ ਰੈਲੀ ਸੰਬੰਧੀ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਰੈਲੀ ਇਕੱਠ ਪੱਖੋਂ ਇਤਿਹਾਸਕ ਸਾਬਤ ਹੋਵੇਗੀ¢ ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਅੰਦਰਲੀ ਅਨਾਜ ਮੰਡੀ ਮੌੜ ਵਿਖੇ ਹਲਕਾ ਇੰਚਾਰਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹਲਕਾ ਪੱਧਰੀ ਕਾਨਫ਼ਰੰਸ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕÏਰ ਬਾਦਲ ਮੈਂਬਰ ਪਾਰਲੀਮੈਂਟ, ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਮੇਤ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਪਹੁੰਚ ਰਹੀ ਹੈ¢ ਉਨ੍ਹਾਂ ਹਲਕਾ ਮੌੜ ਦੇ ਸਮੂਹ ਅਕਾਲੀ ਵਰਕਰਾਂ ਨੂੰ ਇਸ ਰੈਲੀ ਚ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ¢ ਇਸ ਮੌਕੇ ਹਲਕਾ ਮੌੜ ਦੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ¢
ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੀ.ਐੱਮ. ਕਿਸਾਨ ਯੋਜਨਾ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਹੁਣ ਹਰੇਕ ਲਾਭਪਾਤਰੀ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿਚ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ | ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ: ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਦੇ ਤਹਿਤ ਹਰੇਕ ਕਿਸਾਨ ਦੀ ਇਕ ਵਿਲੱਖਣ 'ਕਿਸਾਨ ਆਈ.ਡੀ.' ਤਿਆਰ ਕੀਤੀ ਜਾਵੇਗੀ, ਜਿਸ ਨੂੰ ਉਸ ਦੇ ਮੌਜੂਦਾ ਪੀ. ਐੱਮ-ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ | ਇਸ ਨਾਲ ਕਿਸਾਨਾਂ ਦੀ ਪਛਾਣ ਅਤੇ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਦੀ ਤਸਦੀਕ ਆਸਾਨੀ ਨਾਲ ਹੋ ਸਕੇਗੀ ਅਤੇ ਸਰਕਾਰੀ ਮੱਦਦ ਸਿੱਧੇ ਤੌਰ 'ਤੇ ਅਸਲ ਹੱਕਦਾਰ ਕਿਸਾਨਾਂ ਤੱਕ ਪਹੁੰਚੇਗੀ | ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਆਪਣੀ ਫਾਰਮਰ ਰਜਿਸਟਰੀ ਨਹੀਂ ਕਰਵਾਈ ਹੋਵੇਗੀ, ਉਨ੍ਹਾਂ ਨੂੰ ਭਵਿੱਖ ਵਿਚ ਪੀ.ਐੱਮ-ਕਿਸਾਨ ਯੋਜਨਾ ਦੀਆਂ ਅਗਲੀਆਂ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾਣਗੀਆਂ | ਇਸ ਲਈ ਸਾਰੇ ਲਾਭਪਾਤਰੀ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਜਲਦ ਪੂਰੀ ਕਰਵਾਉਣ | ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਰਜਿਸਟਰੇਸ਼ਨ ਨੇੜਲੇ ਕਾਮਨ ਸਰਵਿਸ ਸੈਂਟਰ ਜਾਂ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਕਰਵਾ ਸਕਦੇ ਹਨ | ਰਜਿਸਟਰੇਸ਼ਨ ਕਰਵਾਉਣ ਸਮੇਂ ਕਿਸਾਨਾਂ ਨੂੰ ਆਪਣਾ ਆਧਾਰ ਕਾਰਡ ਅਤੇ ਜ਼ਮੀਨ ਦੀ ਜਮਾਂਬੰਦੀ ਨਾਲ ਲੈਕੇ ਜਾਣੀ ਲਾਜ਼ਮੀ ਹੋਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਮੇਂ-ਸਿਰ ਰਜਿਸਟਰੇਸ਼ਨ ਕਰਵਾ ਕੇ ਪੀ.ਐਮ. ਕਿਸਾਨ ਯੋਜਨਾ ਦਾ ਲਾਭ ਜ਼ਰੂਰ ਲਿਆ ਜਾਵੇ |
ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਭਲਾਈ ਸੈੱਲ ਅਧੀਨ ਹੈਲਥਕੇਅਰ ਕਲੱਬ ਨੇ ਇਕ ਸਕਿਨ ਕੇਅਰ ਕੈਂਪ ਚਮੜੀ ਅਤੇ ਕਾਸਮੈਟੋਲੋਜੀ ਦੇ ਮਾਹਿਰ ਡਾ. ਈਸ਼ਾਨ ਬਾਂਸਲ ਦੀ ਅਗਵਾਈ ਹੇਠ ਕਰਵਾਇਆ | ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਆਮ ਚਮੜੀ ਦੀਆਂ ਸਮੱਸਿਆਵਾਂ, ਉਨ੍ਹਾਂ ਦੇ ਕਾਰਨਾਂ, ਰੋਕਥਾਮ ਉਪਾਵਾਂ ਅਤੇ ਆਧੁਨਿਕ ਇਲਾਜ ਵਿਕਲਪਾਂ ਬਾਰੇ ਜਾਗਰੂਕ ਕਰਨਾ ਸੀ | ਕੈਂਪ ਦੌਰਾਨ ਡਾ: ਈਸ਼ਾਨ ਬਾਂਸਲ ਨੇ ਇਕ ਜਾਣਕਾਰੀ ਭਰਪੂਰ ਪੇਸ਼ਕਾਰੀ ਦਿੱਤੀ ਜਿਸ ਵਿਚ ਚਮੜੀ ਨੂੰ ਸਿਹਤਮੰਦ ਬਣਾਈ ਰੱਖਣ, ਚਮੜੀ ਦੀ ਸਹੀ ਦੇਖਭਾਲ ਦੇ ਰੁਟੀਨ, ਸੂਰਜੀ ਤਪਸ਼ ਤੋਂ ਸੁਰੱਖਿਆ, ਸਹੀ ਪੋਸ਼ਣ ਅਤੇ ਚਮੜੀ ਦੀ ਸਿਹਤ ਨੂੰ ਪ੍ਰਭਾਵਿਤ ਕਰਨ ਵਾਲੀਆਂ ਜੀਵਨ ਸ਼ੈਲੀ ਦੀਆਂ ਆਦਤਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ | ਜਾਗਰੂਕਤਾ ਸੈਸ਼ਨ ਤੋਂ ਬਾਅਦ ਵਿਅਕਤੀਗਤ ਸਲਾਹ-ਮਸ਼ਵਰੇ ਦੇ ਨਾਲ-ਨਾਲ ਹਰ ਇਕ ਦੀ ਚਮੜੀ ਦੀ ਜਾਂਚ ਕੀਤੀ ਗਈ | ਜਿਸ ਸਦਕਾ ਵਿਦਿਆਰਥੀਆਂ ਨੂੰ ਮੁਹਾਸੇ, ਪਿਗਮੈਂਟੇਸ਼ਨ, ਐਲਰਜੀ, ਖੁਸ਼ਕੀ ਅਤੇ ਹੋਰ ਚਮੜੀ ਸੰਬੰਧੀ ਮੁੱਦਿਆਂ ਬਾਰੇ ਵਿਅਕਤੀਗਤ ਮਾਰਗਦਰਸ਼ਨ ਪ੍ਰਾਪਤ ਹੋਇਆ | ਡਾਕਟਰੀ ਸਲਾਹ-ਮਸ਼ਵਰੇ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਚਮੜੀ ਦੀ ਕਿਸਮ ਅਤੇ ਢੁਕਵੀਂ ਦੇਖਭਾਲ ਦੇ ਤਰੀਕਿਆਂ ਨੂੰ ਸਮਝਣ ਵਿਚ ਮਦਦ ਕੀਤੀ | ਵਿਦਿਆਰਥੀ ਭਲਾਈ ਸੈਲ ਦੀ ਪ੍ਰਬੰਧਕੀ ਟੀਮ ਨੇ ਡਾ. ਈਸ਼ਾਨ ਬਾਂਸਲ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਿੰਗਲਾ ਦੀ ਅਗਵਾਈ 'ਚ 35 ਪਰਿਵਾਰ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ
Ad Position 24