ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਗੌੜੀਆ ਮੱਠ ਨੇੜਲੇ ਖੇਤਰ ਵਿਚ ਅੱਜ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਕਰੀਬ 35 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕਰਕੇ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ ਦਿੱਤਾ¢ ਇਸ ਮੌਕੇ ਡਾ. ਪ੍ਰਵੀਨ ਗਰਗ ਦੀ ਪ੍ਰਧਾਨਗੀ ਅਤੇ ਸੁਮਨ ਰਾਣੀ ਦੀ ਪ੍ਰੇਰਨਾ ਨਾਲ ਭਾਜਪਾ ਵਿਚ ਸ਼ਾਮਲ ਹੋਈਆਂ ਤਿੰਨ ਦਰਜਨ ਤੋਂ ਵੱਧ ਮਹਿਲਾਵਾਂ ਦਾ ਸਨਮਾਨ ਵੀ ਕੀਤਾ ਗਿਆ¢ ਇਸ ਦੌਰਾਨ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਵੱਖ-ਵੱਖ ਰਾਜਨੀਤਿਕ ਧਿਰਾਂ ਨੂੰ ਅਜ਼ਮਾ ਚੱੁਕੇ ਹਨ, ਪਰ ਸੂਬੇ ਦੀ ਨਾਜ਼ੁਕ ਆਰਥਿਕ ਹਾਲਤ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦਿਆਂ ਹੁਣ ਭਾਜਪਾ ਹੀ ਇਕ ਮਜ਼ਬੂਤ ਅਤੇ ਸਾਰਥਿਕ ਬਦਲ ਵਜੋਂ ਸਾਹਮਣੇ ਆ ਰਹੀ ਹੈ¢ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਹਰ ਵਰਗ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਲੋਕ-ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ¢ ਸਿੰਗਲਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਢੰਗ ਨਾਲ ਲਾਗੂ ਕਰਨ ਲਈ ਗੰਭੀਰ ਨਹੀਂ ਹੈ¢ ਉਨ੍ਹਾਂ ਹਾਜ਼ਰ ਮਹਿਲਾਵਾਂ ਨੂੰ ਕੇਂਦਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ¢ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਾਜ ਕਰਦੀਆਂ ਪਾਰਟੀਆਂ ਕਦੇ ਵੀ ਸੂਬੇ ਦੇ ਵਿਕਾਸ ਲਈ ਸੁਹਿਰਦ ਨਹੀਂ ਰਹੀਆਂ, ਜਿਸ ਕਾਰਨ ਦੇਸ਼ ਦਾ ਮੋਹਰੀ ਸੂਬਾ ਪੰਜਾਬ ਲਗਾਤਾਰ ਪਿੱਛੇ ਵਧਦਾ ਜਾ ਰਿਹਾ ਹੈ¢ ਪੰਜਾਬ ਨੂੰ ਆਰਥਿਕ ਤੌਰ 'ਤੇ ਮੁੜ ਪੈਰਾਂ 'ਤੇ ਖੜ੍ਹਾ ਕਰਨ ਅਤੇ ਵਪਾਰ ਲਈ ਸੁਖਾਵਾਂ ਮਾਹੌਲ ਬਣਾਉਣ ਲਈ ਭਾਜਪਾ ਹੀ ਇਕੋ ਇਕ ਬਦਲ ਹੈ¢ ਇਸ ਮੌਕੇ ਅਮਿਤ ਕੁਮਾਰ, ਬਾਬਾ ਓਮ ਪ੍ਰਕਾਸ਼ ਅਤੇ ਮੀਡੀਆ ਕਨਵੀਨਰ ਰਤਨ