ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲੇ੍ਹ ਦੇ ਪਿੰਡ ਜਿਉਂਦ 'ਚ ਬੀਤੀ 18 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਇਕੱਠੇ ਹੋਏ ਕਿਸਾਨਾਂ-ਮਜ਼ਦੂਰਾਂ 'ਤੇ ਪੁਲਿਸ ਵਲੋਂ ਢਾਹੇ ਜਬਰ ਅਤੇ ਸੰਘਰਸ਼ ਕਰਨ ਦੇ ਹੱਕ 'ਤੇ ਮੜ੍ਹੀਆਂ ਰੋਕਾਂ ਦੇ ਖ਼ਿਲਾਫ਼ ਅੱਜ ਹਜ਼ਾਰਾਂ ਕਿਸਾਨ, ਮਜ਼ਦੂਰ, ਮੁਲਾਜ਼ਮ ਬਠਿੰਡਾ ਦੀਆਂ ਸੜਕਾਂ 'ਤੇ ਗਰਜੇ, ਜਿੰਨ੍ਹਾਂ ਵਲੋਂ ਰੋਹ ਭਰਪੂਰ ਮੁਜ਼ਾਹਰਾ ਕਰਕੇ ਪੁਲਸੀਆ ਦਹਿਸ਼ਤ ਦੇ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਗਈ | ਇਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਇਸ ਤੋਂ ਪਹਿਲਾਂ ਸਥਾਨਕ ਪੁੱਡਾ ਗਰਾਊਾਡ ਵਿਖੇ ਹੋਏ ਵਿਸ਼ਾਲ ਇਕੱਠ ਨੂੰ ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸਤਨਾਮ ਪੰਨੂ, ਭਾਕਿਯੂ ਕ੍ਰਾਂਤੀਕਾਰੀ ਦੀ ਆਗੂ ਸੁਖਵਿੰਦਰ ਕੌਰ, ਭਾਕਿਯੂ ਡਕੌਂਦਾ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ ਬਰਾੜ, ਕਿਰਤੀ ਕਿਸਾਨ ਯੂਨੀਅਨ ਦੇ ਰਾਜਿੰਦਰ ਦੀਪ ਸਿੰਘ ਵਾਲਾ, ਆਲ ਇੰਡੀਆ ਕਿਸਾਨ ਸਭਾ ਦੇ ਕਿਰਨਜੀਤ ਸੇਖੋਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ ਨੇ ਸੰਬੋਧਨ ਕਰਦਿਆਂ ਜਿਉਂਦ ਵਿਖੇ ਕਿਸਾਨ ਚਰਨਜੀਤ ਸਿੰਘ ਦੀ ਲੱਤ ਤੋੜਨ ਤੇ ਪ੍ਰਨੀਤ ਸਿੰਘ ਦਾ ਹੱਥ ਦੋਫਾੜ ਕਰਨ ਅਤੇ ਕਿਸਾਨਾਂ-ਮਜ਼ਦੂਰਾਂ 'ਤੇ ਜ਼ਬਰ ਢਾਹੁਣ ਦੇ ਦੋਸ਼ ਤਹਿਤ ਬਠਿੰਡਾ ਦੇ ਐੱਸ.ਐੱਸ.ਪੀ. ਸਮੇਤ ਸਬੰਧਿਤ ਸਾਰੇ ਪੁਲਿਸ ਅਧਿਕਾਰੀਆਂ 'ਤੇ ਮੁਕੱਦਮੇ ਦਰਜ ਕਰਨ, ਪੰਜਾਬ ਸਰਕਾਰ ਵਲੋਂ ਜਨਤਕ ਮੁਆਫ਼ੀ ਮੰਗਣ, ਸੰਘਰਸ਼ 'ਤੇ ਲਗਾਈਆਂ ਰੋਕਾਂ ਖ਼ਤਮ ਕਰਨ, ਜ਼ਖਮੀਆਂ ਦੇ ਇਲਾਜ ਤੇ ਹੋਰ ਨੁਕਸਾਨ ਦੀ ਭਰਪਾਈ ਕਰਨ ਅਤੇ ਅੰਦੋਲਨਾਂ ਦੌਰਾਨ ਸੰਘਰਸ਼ਸ਼ੀਲ ਲੋਕਾਂ 'ਤੇ ਬਣਾਏ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ | ਇਸ ਦੌਰਾਨ ਗੁਰਦਾਸਪੁਰ ਪੁਲਿਸ ਵਲੋਂ ਨੌਜਵਾਨ ਰਣਜੀਤ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਕਤਲ ਕਰਨ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਤੇ ਦੋਸ਼ੀ ਪੁਲਸੀਆਂ 'ਤੇ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਵੀ ਕੀਤੀ ਗਈ | ਇਕੱਠ ਨੂੰ ਦਿਹਾਤੀ ਮਜ਼ਦੂਰ ਸਭਾ, ਜਮਹੂਰੀ ਅਧਿਕਾਰ ਸਭਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ, ਪੀ.ਐੱਸ.ਯੂ. ਲਲਕਾਰ, ਪਾਵਰਕਾਮ ਐਂਡ ਟਰਾਸਕੋ ਯੂਨੀਅਨ, ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ, ਜਮਹੂਰੀ ਕਿਸਾਨ ਸਭਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਤਰਕਸ਼ੀਲ ਸੁਸਾਇਟੀ ਪੰਜਾਬ, ਭਾਕਿਯੂ ਡਕੌਂਦਾ (ਬੁਰਜ ਗਿੱਲ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ, ਪਲਸ ਮੰਚ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਸੀਟੂ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਭਾਕਿਯੂ ਆਜ਼ਾਦ, ਭਾਕਿਯੂ ਮਾਲਵਾ, ਭਾਕਿਯੂ ਭਟੇਰੀ, ਮੈਡੀਕਲ ਪ੍ਰੈਕਟੀਸ਼ਨਰਜ਼ ਐੱਸੋਸੀਏਸ਼ਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਭਾਕਿਯੂ ਰਾਜੇਵਾਲ, ਪੇਂਡੂ ਮਜ਼ਦੂਰ ਯੂਨੀਅਨ, ਦਲਿਤ ਮਜ਼ਦੂਰ