08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ <br/>

Ad Position 21
No active advertisement
ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜਦੇ ਹੋਏ ਮੁਲਾਜ਼ਮ | ਤਸਵੀਰ : ਲਵਲੀ <br/> 11-03-2026

ਬਠਿੰਡਾ, 10 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਾਵਰਕੌਮ ਟਰਾਂਸਕੋ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ਤਹਿਤ ਆਊਟਸੋਰਸਡ ਤੇ ਰੈਗੂਲਰ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਸਥਾਨਕ ਥਰਮਲ ਕਾਲੋਨੀ ਦੇ ਗੇਟ ਨੰਬਰ ਦੋ ਤੋਂ ਭਾਈ ਘਨੱਈਆ ਜੀ ਚੌਕ ਤੱਕ ਰੋਸ ਮਾਰਚ ਕਾਰਨ ਉਪਰੰਤ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਲਾਜ਼ਮ ਆਗੂ ਸੋਭਾ, ਚੰਦਰ ਸ਼ਰਮਾ, ਗੁਰਵਿੰਦਰ ਪੰਨੂ, ਹਰਜੀਤ ਸਿੰਘ, ਅਨਿਲ ਕੁਮਾਰ, ਗਗਨਦੀਪ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਸਿਵਰਾਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ ਬਿਜਲੀ ਸੋਧ ਬਿੱਲ 2025 ਲਿਆ ਕੇ ਪੱਕੇ ਕਿਰਤ ਕਾਨੰੂਨ ਰੱਦ ਕਰਕੇ ਚਾਰ ਲੇਬਰ ਕੋਡਾਂ ਵਿਚ ਤਬਦੀਲ ਕਰ ਦਿੱਤਾ ਹੈ, ਜਦਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੀਆਂ ਜ਼ਮੀਨਾਂ ਵੇਚੀਆਂ ਜਾ ਰਹੀਆਂ ਹਨ, ਜੋ ਮੁਲਾਜ਼ਮ ਮਾਰੂ ਫ਼ੈਸਲੇ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਲੋਕ ਸਭਾ ਵਿਚ ਬਿਜਲੀ ਸੋਧ ਬਿੱਲ 2025, ਨਵੇਂ ਕਿਰਤ ਕਾਨੰੂਨ, ਬੀਜ ਬਿੱਲ ਅਤੇ ਨਵੇਂ ਮਨਰੇਗਾ ਕਾਨੂੰਨ ਨੂੰ ਰੱਦ ਕਰਨ ਦਾ ਮਤਾ ਪਾਸ ਕਰੇ, ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਜਨਤਕ ਜਥੇਬੰਦੀਆਂ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ |

Ad Position 22
No active advertisement
ਪਿਛਲੀ ਖ਼ਬਰ ਗੱਗੂ ਗਿੱਲ ਨੂੰ ਪੀ.ਐਫ.ਟੀ.ਏ.ਏ. ਦਾ ਅਹੁਦਾ ਮਿਲਣ 'ਤੇ ਇਲਾਕਾ ਵਾਸੀਆਂ ਵਲੋਂ ਵਧਾਈਆਂ ਅਗਲੀ ਖ਼ਬਰ ਸਰਕਾਰ ਨੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ-ਖੁੱਡੀਆਂ
Ad Position 24