ਰਾਮਾਂ ਮੰਡੀ, 10 ਮਾਰਚ (ਤਰਸੇਮ ਸਿੰਗਲਾ)-ਪੰਜਾਬ ਦੀਆਂ ਅÏਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿਚ ਨਿੰਦਾ ਕਰਦਿਆਂ ਗੁਰਪ੍ਰੀਤ ਕੌਰ ਸਿੱਧੂ ਚੇਅਰਪਰਸਨ ਮਾਰਕੀਟ ਕਮੇਟੀ ਰਾਮਾਂ ਨੇ ਕਿਹਾ ਕਿ ਕਾਂਗਰਸ ਕੋਲ ਪੰਜਾਬ ਦੀ ਆਪ ਸਰਕਾਰ ਵਿਰੁੱਧ ਬੋਲਣ ਲਈ ਕੋਈ ਮੁੱਦਾ ਨਾ ਹੋਣ ਕਾਰਨ ਉਹ ਘਟੀਆ ਬਿਆਨਬਾਜ਼ੀ ਤੇ ਉਤਰ ਆਏ ਹਨ | ਉਹਨਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਉਕਤ ਬਿਆਨ ਲਈ ਤੁਰੰਤ ਪੰਜਾਬ ਦੀਆਂ ਮਹਿਲਾਵਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ |
ਸੁਖਪਾਲ ਖਹਿਰਾ ਨੂੰ ਪੰਜਾਬ ਦੀਆਂ ਮਹਿਲਾਵਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ -ਗੁਰਪ੍ਰੀਤ ਕੌਰ <br/>
ਅਜੀਤ ਡੈਸਕ
11-03-2026