08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਾਬਕਾ ਵਿਧਾਇਕ ਜੀਤਮਹਿੰਦਰ ਸਿੱਧੂ ਦੇ ਦਫ਼ਤਰ ਦਾ ਉਦਘਾਟਨ 15 ਨੂੰ <br/>

Ad Position 21
No active advertisement
ਅਜੀਤ ਡੈਸਕ 11-03-2026
ਮੌੜ ਮੰਡੀ, 10 ਮਾਰਚ (ਗੁਰਜੀਤ ਸਿੰਘ ਕਮਾਲੂ) ਕਾਂਗਰਸ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਹਲਕਾ ਮੌੜ ਅੰਦਰ ਆਪਣੀ ਸਰਗਰਮੀਂ ਨੂੰ ਵਧਾਉਂਦੇ ਹੋਏ ਹਲਕੇ ਅੰਦਰ ਲੋਕਾਂ ਨਾਲ ਆਪਣਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਪਾਰਟੀ ਨਾਲ ਸਬੰਧਤ ਪ੍ਰੋਗਰਾਮਾਂ ਤੋਂ ਇਲਾਵਾ ਨਿੱਜੀ ਪ੍ਰੋਗਰਾਮਾਂ ਵਿਚ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ | ਲੋਕਾਂ ਨਾਲ ਨੇੜਤਾ ਵਧਾਉਣ ਅਤੇ ਲੋਕਾਂ ਦੇ ਕੰਮਾਂ ਕਾਰਾਂ ਨੂੰ ਹੋਰ ਸੌਖਾ ਬਣਾਉਣ ਲਈ ਉਨ੍ਹਾਂ ਵੱਲੋਂ ਮੌੜ ਮੰਡੀ ਅੰਦਰ ਹੀ ਆਪਣਾ ਦਫਤਰ ਵੀ ਬਣਾਇਆ ਗਿਆ ਹੈ | ਆਪਣੇ ਨਵੇਂ ਦਫਤਰ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੌੜ ਮੰਡੀ ਅੰਦਰ ਹੀ ਆਪਣਾ ਦਫ਼ਤਰ ਅਤੇ ਰਿਹਾਇਸ਼ ਬਣਾਈ ਗਈ ਹੈ ਤਾਂ ਜੋ ਵਰਕਰਾਂ ਅਤੇ ਆਮ ਲੋਕਾਂ ਨਾਲ ਰਾਬਤਾ ਸੌਖਾ ਹੋ ਸਕੇ | ਉਨ੍ਹਾਂ ਕਿਹਾ ਕਿ ਨਵੇਂ ਦਫਤਰ ਦੇ ਸਬੰਧ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ 13 ਮਾਰਚ ਨੂੰ ਪ੍ਰਕਾਸ਼ ਕਰਵਾਏ ਜਾਣਗੇ ਜਿੰਨ੍ਹਾਂ ਦਾ ਭੋਗ 15 ਮਾਰਚ ਨੂੰ ਪਾਇਆ ਜਾਵੇਗਾ | ਇਸ ਮੌਕੇ ਸਮੁੱਚੀ ਕਾਂਗਰਸ ਦੇ ਵਰਕਰ ਅਤੇ ਲੀਡਰਸਿਪ ਤੋਂ ਇਲਾਵਾ ਹਲਕੇ ਦੇ ਭੋਗ ਸਮਾਗਮ ਅਤੇ ਦਫਤਰ ਦੇ ਉਦਘਾਟਨ ਮੌਕੇ ਪਹੁੰਣਗੇ | ਇਸ ਮੌਕੇ ਉਨ੍ਹਾਂ ਨਾਲ ਦਵਿੰਦਰਪਾਲ ਸਿੰਘ ਨੱਤ, ਤੀਰਥ ਸਿੰਗਲਾ, ਕੁਲਵੰਤ ਸਿੰਘ ਸ਼ਹਿਰੀ ਪ੍ਰਧਾਨ, ਬਲਕਾਰਾ ਸਿੰਘ ਮੌੜ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੁਖਪਾਲ ਖਹਿਰਾ ਨੂੰ ਪੰਜਾਬ ਦੀਆਂ ਮਹਿਲਾਵਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ -ਗੁਰਪ੍ਰੀਤ ਕੌਰ <br/>
Ad Position 24