08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-03-2026
ਲਹਿਰਾ ਮੁਹੱਬਤ, 10 ਮਾਰਚ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਮੁੱਖ ਗੇਟ ਅੱਗੇ ਰੋਸ ਰੈਲੀ ਕਰਨ ਉਪਰੰਤ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ | ਇਸ ਸਮੇਂ ਆਗੂ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਵਿੱਤ ਸਕੱਤਰ ਲਛਮਣ ਸਿੰਘ ਰਾਮਪੁਰਾ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਅਤੇ ਬਲਜਿੰਦਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ ਬਿਜਲੀ ਸੋਧ ਬਿੱਲ 2025 ਲਿਆਂਦਾ ਗਿਆ ਹੈ | ਇਸੇ ਮਨਸ਼ੇ ਤਹਿਤ ਹੀ ਕਾਮਿਆਂ ਦੀ ਕਿਰਤ ਦੀ ਲੁੱਟ ਨੂੰ ਤਿੱਖਾ ਕਰਦਿਆਂ ਐਕਟ 1948 ਵਾਲੇ ਕਾਮਾ ਪੱਖੀ ਕਿਰਤ ਕਾਨੂੰਨ ਰੱਦ ਕਰਕੇ ਚਾਰ ਲੇਬਰ ਕੋਡਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੀਆਂ ਜਮੀਨਾਂ ਵੇਚਣ ਦਾ ਫੈਸਲਾ ਕੀਤਾ ਹੈ | ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਨਵੇਂ ਬੀਜ ਬਿੱਲ 2025 ਅਤੇ ਜੀ ਰਾਮ ਜੀ ਕਾਨੂੰਨਾਂ ਨਾਲ਼ ਵੀ ਕਿਸਾਨਾਂ-ਮਜ਼ਦੂਰਾਂ ਵਿਚ ਭਾਰੀ ਬੇਚੈਨੀ ਦਾ ਆਲਮ ਛਾਇਆ ਹੋਇਆ ਹੈ | ਬੀਜ ਬਿੱਲ 2025 ਰਾਹੀਂ ਵੱਡੀਆਂ ਕੰਪਨੀਆਂ ਨੂੰ ਲਾਈਸੈਂਸ ਦੇ ਕੇ ਮਨਮਰਜ਼ੀ ਦੇ ਭਾਅ ਤੇ ਬੀਜ ਵੇਚਣ ਦੀ ਖੁੱਲ ਦਿੱਤੀ ਜਾਵੇਗੀ ਅਤੇ ਨਵੇਂ ਜੀ ਰਾਮ ਜੀ ਕਾਨੂੰਨ ਰਾਹੀਂ ਗਰੀਬਾਂ ਨੂੰ ਮਿਲਦਾ ਨਾ-ਮਾਤਰ ਰੁਜ਼ਗਾਰ ਖੁੱਸ ਜਾਵੇਗਾ | ਕੇਂਦਰ ਸਰਕਾਰ ਵਲੋਂ ਨਿੱਜੀਕਰਨ ਦੀ ਨੀਤੀ ਦੇ ਤਹਿਤ ਸਭਨਾਂ ਵਿਭਾਗਾਂ, ਕਾਲਜਾਂ, ਯੂਨੀਵਰਸਿਟੀਆਂ ਦਾ ਕੇਂਦਰੀਕਰਨ ਕਰਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਆਗੂਆਂ ਨੇ ਇਨ੍ਹਾਂ ਕਾਨੂੰਨਾਂ/ ਬਿੱਲਾਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ 2025, ਨਵੇਂ ਕਿਰਤ ਕਾਨੂੰਨ, ਬੀਜ ਬਿੱਲ 2025 ਅਤੇ ਜੀ ਰਾਮ ਜੀ ਕਾਨੂੰਨਾਂ ਨੂੰ ਤੁਰੰਤ ਪ੍ਰਭਾਵ ਨਾਲ਼ ਰੱਦ ਕਰਨ ਦਾ ਮਤਾ ਪਾਸ ਕਰੇ, ਜੇਕਰ ਕੇਂਦਰ ਨੇ ਇਨ੍ਹਾਂ ਲੋਕਮਾਰੂ ਨਵੇਂ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਜਨਤਕ ਜਥੇਬੰਦੀਆਂ ਸੰਘਰਸ਼ ਦਾ ਰਾਹ ਇਖ਼ਤਿਆਰ ਕਰਨ ਲਈ ਮਜ਼ਬੂਰ ਹੋਣਗੀਆਂ |
Ad Position 22
No active advertisement
ਪਿਛਲੀ ਖ਼ਬਰ ਘਰ 'ਤੇ ਹਵਾਈ ਫਾਇਰ ਕਰਨ ਦੇ ਮਾਮਲੇ 'ਚੋਂ ਵਿਅਕਤੀ ਬਰੀ ਅਗਲੀ ਖ਼ਬਰ ਸਾਬਕਾ ਵਿਧਾਇਕ ਜੀਤਮਹਿੰਦਰ ਸਿੱਧੂ ਦੇ ਦਫ਼ਤਰ ਦਾ ਉਦਘਾਟਨ 15 ਨੂੰ <br/>
Ad Position 24