08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਬਜ਼ੁਰਗ ਦੀ ਮੌਤ

Ad Position 21
No active advertisement
ਅਜੀਤ ਡੈਸਕ 11-03-2026
ਬਠਿੰਡਾ, 10 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਮਲੋਟ ਰੋਡ 'ਤੇ ਇਕ ਤੇਜ ਰਫ਼ਤਾਰ ਵਾਹਨ ਨੇ ਇਕ ਸਾਈਕਲ ਸਵਾਰ ਬਜ਼ੁਰਗ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਜਿਸ ਘਟਨਾ ਦੀ ਸੂਚਨਾ ਪਾ ਕੇ ਸਮਾਜ ਸੇਵੀ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਵਲੰਟੀਅਰ ਐਬੂਲੈਂਸ ਟੀਮ ਸਮੇਤ ਘਟਨਾ ਸਥਾਨ ਪਹੁੰਚੇ | ਸੁਸਾਇਟੀ ਵਲੰਟੀਅਰਾਂ ਨੇ ਬੇਹੋਸ਼ ਬੁਜ਼ਰਗ ਨੂੰ ਸਿਵਲ ਹਸਪਤਾਲ ਪਹੁੰਚਾਇਆ | ਜਿੱਥੇ ਡਿਊਟੀ ਡਾਕਟਰ ਨੇ ਬੁਜ਼ਰਗ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਕਾਕਾ ਸਿੰਘ ਪਿੰਡ ਦਿਉਣ ਦਾ ਰਹਿਣ ਵਾਲਾ ਸੀ | ਥਾਣਾ ਸਿਵਲ ਹਸਪਾਤਲ ਦੀ ਪੁਲਿਸ ਟੀਮ ਵਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਨੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ <br/> ਅਗਲੀ ਖ਼ਬਰ ਘਰ 'ਤੇ ਹਵਾਈ ਫਾਇਰ ਕਰਨ ਦੇ ਮਾਮਲੇ 'ਚੋਂ ਵਿਅਕਤੀ ਬਰੀ
Ad Position 24