08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡਿਪਟੀ ਕਮਿਸ਼ਨਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਦੀਆਂ 7 ਮਹਿਲਾ ਬੀ.ਐਲ.ਓਜ਼ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 11-03-2026
ਬਠਿੰਡਾ , 10 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੌਮਾਂਤਰੀ ਅÏਰਤ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਲੋਕਤੰਤਰੀ ਪ੍ਰਕਿਰਿਆ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਉਨ੍ਹਾਂ ਵਿਧਾਨ ਸਭਾ ਹਲਕੇ ਵਿਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰ ਜਸਵੀਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਰਾਜਵਿੰਦਰ ਕੌਰ, ਮੋਨੀਕਾ ਰਾਣੀ ਅਤੇ ਜਸਵਿੰਦਰ ਕੌਰ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ | ਰਾਜੇਸ਼ ਧੀਮਾਨ ਨੇ ਸੰਬੋਧਨ ਕਰਦਿਆਂ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ | ਉਨ੍ਹਾਂ ਦੱਸਿਆ ਕਿ ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਮਹਿਲਾ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਅÏਰਤਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਲਾਜ਼ਮੀ ਹੈ | ਇਸ ਮੌਕੇ ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ ਅਤੇ ਚੋਣ ਸ਼ਾਖਾ ਦੇ ਹੋਰ ਕਰਮਚਾਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਫਲਾਵਰ ਫੈਸਟੀਵਲ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਚ ਫੂਡ ਫੈਸਟ-2026 ਸਫ਼ਲਤਾ ਨਾਲ ਮੁਕੰਮਲ
Ad Position 24