ਬਠਿੰਡਾ, 10 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਨੰਬਰਦਾਰ ਯੂਨੀਅਨ ਰਜਿ. ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਦੂਲ ਸਿੰਘ ਗੁਰੂਸਰ ਸੈਣੇਵਾਲਾ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਜ਼ਿਲ੍ਹਾ ਸਕੱਤਰ ਜਨਰਲ ਜਸਵਿੰਦਰ ਸਿੰਘ ਬਰਾੜ, ਜਨਰਲ ਸਕੱਤਰ ਅਮਰਜੀਤ ਸਿੰਘ ਤੇ ਭੋਲਾ ਸਿੰਘ, ਜਥੇਬੰਧਕ ਸਕੱਤਰ ਗੁਰਮੇਲ ਸਿੰਘ, ਨਗਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜਗਦੇਵ ਸਿੰਘ ਤਹਿਸੀਲ ਪ੍ਰਧਾਨ ਬਠਿੰਡਾ, ਤਰਸੇਮ ਸਿੰਘ ਤਹਿਸੀਲ ਪ੍ਰਧਾਨ ਗੋਨਿਆਣਾ, ਜਗਸੀਰ ਸਿੰਘ ਜਨਰਲ ਸਕੱਤਰ ਗੋਨਿਆਣਾ, ਅਵਤਾਰ ਸਿੰਘ ਜਨਰਲ ਸਕੱਤਰ ਤਹਿਸੀਲ ਬਠਿੰਡਾ, ਹਰਇੰਦਰ ਸਿੰਘ ਨੰਬਰਦਾਰ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ, ਲਾਲਜੀਤ ਸਿੰਘ ਭਗਤਾ, ਜਗਸੀਰ ਸਿੰਘ ਭਗਤਾ, ਪੰਨੂੰ ਸਿੰਘ ਭਗਤਾ, ਯਾਦਵਿੰਦਰ ਸਿੰਘ ਭਗਤਾ, ਹਰਦੀਪ ਸਿੰਘ ਅਤੇ ਜਸਵਿੰਦਰ ਸਿੰਘ ਤਿਉਣਾ ਸਮੇਤ ਕਈ ਨੰਬਰਦਾਰ ਹਾਜ਼ਰ ਹੋਏ¢ ਇਸ ਮੌਕੇ ਜਥੇਬੰਦੀ ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਬਣਾਉਣ ਵਿਚ ਨੰਬਰਦਾਰ ਯੂਨੀਅਨ ਨੇ ਵੱਡਾ ਯੋਗਦਾਨ ਪਾਇਆ ਸੀ ਅਤੇ ਮੱੁਖ ਮੰਤਰੀ ਭਗਵੰਤ ਮਾਨ ਤੋਂ ਉਨ੍ਹਾਂ ਨੂੰ ਕਾਫ਼ੀ ਉਮੀਦਾਂ ਸਨ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ¢ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨੰਬਰਦਾਰ ਯੂਨੀਅਨ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਹੈ¢ ਹਾਲਾਂਕਿ ਇਸ ਵਾਰ ਸਰਕਾਰ ਦਾ ਆਖਰੀ ਬਜਟ ਵੀ ਸੀ, ਜਿਸ ਤੋਂ ਯੂਨੀਅਨ ਨੂੰ ਕਾਫ਼ੀ ਉਮੀਦਾਂ ਸਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ¢ ਜਿਸ ਕਾਰਨ ਨੰਬਰਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣਭੱਤਾ 5000 ਰੁਪਏ ਕਰਨ, ਨੰਬਰਦਾਰੀ ਜੱਦੀਪੁਸ਼ਤੀ ਕਰਨ, ਟੋਲ ਪਲਾਜ਼ਾ ਤੇ ਬੱਸ ਕਿਰਾਇਆ ਮੁਆਫ਼ ਕਰਨ, ਨੰਬਰਦਾਰਾਂ ਨੂੰ ਲੈਪਟੋਪ ਦੇਣ ਅਤੇ ਰਜਿਸਟਰੀ ਕਰਨ ਸਮੇਂ ਨੰਬਰਦਾਰਾਂ ਦੀ ਅਗਵਾਈ ਪਾਉਣ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ¢ ਆਗੂਆਂ ਨੇ ਕਿਹਾ ਕਿ ਜੇਕਰ ਨੰਬਰਦਾਰ ਯੂਨੀਅਨ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਨੂੰ ਧਰਨੇ ਅਤੇ ਰੈਲੀਆਂ ਕਰਨ ਲਈ ਮਜ਼ਬੂਰ ਹੋਣਾ ਪਵੇਗਾ¢