08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹਲਕਾ ਰਾਮਪੁਰਾ ਫੂਲ ਵਿਚ ਉੱਦਮੀ ਮਹਿਲਾਵਾਂ ਦੇ ਸਨਮਾਨ ਲਈ ਸਮਾਗਮ

Ad Position 21
No active advertisement
ਅਜੀਤ ਡੈਸਕ 11-03-2026
ਰਾਮਪੁਰਾ ਫੂਲ, 10 ਮਾਰਚ (ਹੇਮੰਤ ਕੁਮਾਰ ਸ਼ਰਮਾ): ਹਲਕਾ ਰਾਮਪੁਰਾ ਫੂਲ ਵਿਚ ਸੈੱਲਫ਼ ਹੈਲਪ ਗਰੁੱਪਾਂ ਨਾਲ ਜੁੜੀਆਂ ਉੱਦਮੀ ਮਹਿਲਾਵਾਂ ਦੇ ਸਨਮਾਨ ਲਈ ਸ਼ਾਂਤੀ ਹਾਲ, ਰਾਮ ਬਾਗ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹਲਕੇ ਦੀਆਂ ਮਾਂਵਾਂ, ਧੀਆਂ ਅਤੇ ਭੈਣਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ | ਪੰਜਾਬ ਸਰਕਾਰ ਵਲੋਂ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਸਨਮਾਨਿਤ ਰਾਸ਼ੀ ਦੇ ਐਲਾਨ ਤੋਂ ਬਾਅਦ ਹਲਕੇ ਦੀਆਂ ਔਰਤਾਂ ਵਿਚ ਉਤਸ਼ਾਹ ਅਤੇ ਜੋਸ਼ ਦਿਖਾਈ ਦਿੱਤਾ | ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਪੱਖੀ ਸਰਕਾਰ ਹੈ, ਜਿਸ ਨੇ ਆਪਣੇ ਕੀਤੇ ਵਾਅਦੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿਹਤ ਬੀਮਾ ਯੋਜਨਾਵਾਂ, ਨਹਿਰੀ ਪਾਣੀ ਦੀ ਸੁਧਾਰਿਤ ਸਪਲਾਈ, ਸਿੱਖਿਆ ਖੇਤਰ ਵਿਚ ਇਤਿਹਾਸਕ ਸੁਧਾਰ, ਘਰਾਂ ਲਈ 300 ਯੂਨਿਟ ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਸੇਵਾ ਅਤੇ ਹਲਕੇ ਵਿਚ ਸੜਕਾਂ, ਗਲੀਆਂ ਅਤੇ ਵੱਡੇ ਸੀਵਰੇਜ ਪ੍ਰੋਜੈਕਟਾਂ ਰਾਹੀਂ ਵਿਕਾਸ ਦੇ ਕੰਮ ਕਰਵਾਏ ਗਏ ਹਨ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪਿਓ-ਧੀ, ਭੈਣ-ਭਰਾ ਅਤੇ ਮਾਂ ਦੇ ਰਿਸ਼ਤੇ ਨਾਲ ਜੁੜੀਆਂ ਭਾਵਨਾਵਾਂ ਅਤੇ ਪਿਆਰ ਦੀਆਂ ਗੱਲਾਂ ਸਾਂਝੀਆਂ ਕਰਦਿਆਂ ਪੰਡਾਲ ਵਿਚ ਮੌਜੂਦ ਔਰਤਾਂ ਨੂੰ ਭਾਵੁਕ ਕਰ ਦਿੱਤਾ | ਸਮਾਗਮ ਦਾ ਮੰਚ ਸੰਚਾਲਨ ਹਲਕਾ ਸਿੱਖਿਆ ਕੋਆਰਡੀਨੇਟਰ ਹਰਪ੍ਰੀਤ ਹੈਪੀ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਲਈ ਕਮਰਕੱਸ ਹੈ ਅਤੇ ਇਹ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਵਾਲੀ ਸਰਕਾਰ ਹੈ | ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਕਿਰਨਦੀਪ ਕੌਰ ਬਰਾੜ ਅਤੇ ਸੀਨੀਅਰ ਆਪ ਆਗੂ ਰੌਬੀ ਬਰਾੜ ਨੇ ਮੁੱਖ ਮਹਿਮਾਨ ਬਲਕਾਰ ਸਿੰਘ ਸਿੱਧੂ ਦਾ ਸਵਾਗਤ ਕੀਤਾ | ਇਸ ਮੌਕੇ ਬੀ.ਡੀ.ਪੀ.ਓ ਧਰਮਪਾਲ ਸ਼ਰਮਾ, ਸੁਨੀਤਾ ਰਾਣੀ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਟਰੱਕ ਯੂਨੀਅਨ ਦੇ ਪ੍ਰਧਾਨ ਸ਼ੇਰ ਬਹਾਦਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਸੋਹੀ, ਭਗਤਾ ਦੇ ਚੇਅਰਮੈਨ ਬੇਅੰਤ ਧਾਲੀਵਾਲ, ਪੂਜਾ ਰਾਣੀ ਪ੍ਰੋਗਰਾਮ ਮੈਨੇਜਰ ਸਮੇਤ ਸਮੂਹ ਐਮ.ਸੀ ਨਗਰ ਕੌਂਸਲ ਰਾਮਪੁਰਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਬਲਾਕ ਪ੍ਰਧਾਨ ਵੀ ਮੌਜੂਦ ਸਨ | ਸਮਾਰੋਹ ਦੌਰਾਨ ਹਲਕੇ ਦੀਆਂ ਸੈਂਕੜੇ ਉੱਦਮੀ ਮਹਿਲਾਵਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਬਲਦੇਵ ਸਿੰਘ ਆਕਲੀਆ ਵਲੋਂ ਮੋਗਾ ਰੈਲੀ ਦੀ ਸਫ਼ਲਤਾ ਲਈ ਭਰਵੀਂ ਮੀਟਿੰਗ <br/> ਅਗਲੀ ਖ਼ਬਰ ਮਹਿਮਾ ਸਰਜਾ ਖੇਤਰ ਵਿਚ ਕਰੈਸਟਡ ਲਾਰਕ (ਟੋਪ ਚਿੜੀ) ਨੂੰ ਪਹਿਲੀ ਵਾਰ ਰਿਕਾਰਡ ਕੀਤਾ ਗਿਆ- ਲੈਕਚਰਾਰ ਬਾਇਓਲੋਜੀ ਬਲਜਿੰਦਰ...
Ad Position 24