08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਜਪਾ ਆਗੂ ਬਲਦੇਵ ਸਿੰਘ ਆਕਲੀਆ ਵਲੋਂ ਮੋਗਾ ਰੈਲੀ ਦੀ ਸਫ਼ਲਤਾ ਲਈ ਭਰਵੀਂ ਮੀਟਿੰਗ <br/>

Ad Position 21
No active advertisement
ਲਹਿਰਾ ਮੁਹੱਬਤ ਵਿਖੇ ਭਾਜਪਾ ਦੀ ਮੋਗਾ ਰੈਲੀ ਦੀ ਸਫ਼ਲਤਾ ਲਈ ਮੀਟਿੰਗ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਐਸ.ਸੀ ਮੋਰਚਾ ਦੇ ਪ੍ਰਧਾਨ ਤੇ ਹਲਕਾ ਭੁੱਚੋ ਦੇ ਇੰਚਾਰਜ ਬਲਦੇਵ ਸਿੰਘ ਆਕਲੀਆ ਤੇ ਜ਼ਿਲ੍ਹਾ ਜਰਨਲ ਸਕੱਤਰ ਜਤਿੰਦਰ ਗੋਗੀ ਸਮੇਤ ਹੋਰ ਆਹੁਦੇਦਾਰਾਂ ਦੀ ਡਿਊਟੀਆਂ ਲਾਉਂਦੇ ਹੋਏ | ਤਸਵੀਰ: ਸੁਖਪਾਲ ਸਿੰਘ ਸੁੱਖੀ <br/> 11-03-2026
ਲਹਿਰਾ ਮੁਹੱਬਤ, 10 ਮਾਰਚ (ਸੁਖਪਾਲ ਸਿੰਘ ਸੁੱਖੀ)-ਭਾਰਤੀ ਜਨਤਾ ਪਾਰਟੀ ਬਠਿੰਡਾ ਹਲਕਾ ਭੁੱਚੋ ਸਰਕਲ ਲਹਿਰਾ ਮੁਹੱਬਤ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਮਾਰਚ ਨੂੰ ਸੀਨੀਅਰ ਆਗੂ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਮੋਗਾ ਰੈਲੀ ਨੂੰ ਸਫਲ ਬਣਾਉਣ ਲਈ ਸਰਕਲ ਪ੍ਰਧਾਨ ਮਾਸਟਰ ਚਰਨਜੀਤ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਮੌਕੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਪ੍ਰਚਾਰ ਕਰਨ ਸਮੇਤ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਵਿਚਾਰ ਚਰਚਾ ਕੀਤੀ ਗਈ | ਇਸ ਮੀਟਿੰਗ ਵਿੱਚ ਜ਼ਿਲ੍ਹਾ ਜਰਨਲ ਸਕੱਤਰ ਜਤਿੰਦਰ ਗੋਗੀ, ਭੁੱਚੋ ਹਲਕੇ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਐਸ.ਸੀ ਮੋਰਚਾ ਬਠਿੰਡਾ ਤੋਂ ਬਲਦੇਵ ਸਿੰਘ ਆਕਲੀਆ, ਸਰਕਲ ਪ੍ਰਧਾਨ ਮਾਸਟਰ ਚਰਨਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸੰਤ ਰਾਮ ਯਾਦਵ, ਜਸਮੀਤ ਸਿੰਘ ਪੂਹਲੀ, ਮੀਤ ਪ੍ਰਧਾਨ ਜਲੌਰ ਸਿੰਘ, ਬਲਦੇਵ ਸਿੰਘ ਬਾਠ, ਦੇਸੂ ਸਿੰਘ ਲਹਿਰਾ ਸੌਂਧਾ, ਜਗਰੂਪ ਸਿੰਘ ਲਹਿਰਾ ਬੇਗਾ, ਕਿਸਾਨ ਮੋਰਚਾ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਠ, ਬੀ.ਸੀ ਮੋਰਚਾ ਦੇ ਪ੍ਰਧਾਨ ਹਰਪਾਲ ਸਿੰਘ ਲਹਿਰਾ ਮੁਹੱਬਤ, ਐੱਸ.ਸੀ ਮੋਰਚਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਬਾਠ, ਕੁਲਵਿੰਦਰ ਸਿੰਘ ਲਹਿਰਾ ਮੁਹੱਬਤ ਜੁਆਇੰਟ ਸਕੱਤਰ, ਹਰਦੀਪ ਸਿੰਘ ਲਹਿਰਾ ਮੁਹੱਬਤ ਐੱਸ.ਟੀ ਮੋਰਚਾ, ਕੁਲਵੀਰ ਸਿੰਘ ਲਹਿਰਾ ਮੁਹੱਬਤ, ਲਾਲੀ ਸਿੰਘ, ਬਲਦੇਵ ਸਿੰਘ, ਜਲੰਧਰ ਸਿੰਘ, ਮਲਕੀਤ ਸਿੰਘ ਸਮੇਤ ਬਹੁਤ ਸਾਰੇ ਆਗੂ ਅਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੋਲੇ ਮਹੱਲੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹਲਕਾ ਰਾਮਪੁਰਾ ਫੂਲ ਵਿਚ ਉੱਦਮੀ ਮਹਿਲਾਵਾਂ ਦੇ ਸਨਮਾਨ ਲਈ ਸਮਾਗਮ
Ad Position 24