ਬਠਿੰਡਾ, 10 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਵਲੋਂ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਸ਼ਹਿਰ ਦੀਆਂ ਸਮੂਹ ਧਾਰਮਿਕ ਸੰਸਥਾਵਾਂ ਅਤੇ ਇਲਾਕੇ ਦੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮੁਹੱਲੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਮਨਜੋਤ ਸਿੰਘ ਅਤੇ ਹਜ਼ੂੂਰੀ ਰਾਗੀ ਭਾਈ ਕਰਨੈਲ ਸਿੰਘ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਜਥੇ ਨੇ ਆਪਣੀ ਰਸਭਿੰਨੀ ਆਵਾਜ਼ 'ਚ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ 'ਚ ਗੁਰੂ ਕੇ ਲੰਗਰ ਦੀ ਸੇਵਾ ਕੰਵਰਬੀਰ ਸਿੰਘ ਦੇ ਪਰਿਵਾਰ ਵਲੋਂ ਆਪਣੇ ਪੋਤਰੇ ਅਨੰਤਬੀਰ ਸਿੰਘ ਦੇ ਪਹਿਲੇ ਜਨਮ ਦਿਨ ਮਨਾਉਣ ਸਬੰਧੀ ਕੀਤੀ ਗਈ | ਇਸ ਮੌਕੇੇ ਸੁਸਾਇਟੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ, ਅਮਰਜੀਤ ਸਿੰਘ, ਗੁਰਦਰਸ਼ਨ ਸਿੰਘ ਅਕਾਲੀ, ਗੁਰਿੰਦਰਜੀਤ ਸਿੰਘ ਸਾਹਨੀ, ਗੁਰਿੰਦਰ ਸਿੰਘ ਡਿੰਪੀ, ਜੋਗਿੰਦਰ ਸਿੰਘ, ਸ਼ਰਨਜੀਤ ਸਿੰਘ, ਨਰਿੰਦਰਪਾਲ ਸਿੰਘ ਨੋਨਾ, ਮੋਹਣ ਸਿੰਘ, ਗੁਰਿੰਦਰ ਸਿੰਘ ਖਾਲਸਾ, ਹਰਜਿੰਦਰ ਸਿੰਘ ਸੇਠੀ, ਜਰਨੈਲ ਸਿੰਘ, ਕੁਲਦੀਪ ਸਿੰਘ, ਮਨਹੋਰ ਸਿੰਘ, ਮਹੇਸ਼ਇੰਦਰ ਸਿੰਘ ਵਲੋਂ ਆਏ ਪ੍ਰਚਾਰਕਾਂ ਨੂੰ ਗੁਰੂ ਦੀ ਬਖ਼ਸ਼ ਸਿਰੋਪਾਓ ਭੇਂਟ ਕਰਕੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ | ਸਰਬੱਤ ਦੇ ਭਲੇ ਦੀ ਅਰਦਾਸ ਭਾਈ ਮਨਜੋਤ ਸਿੰਘ ਵਲੋਂ ਅਤੇ ਮੁੱਖ ਗ੍ਰੰਥੀ ਵਲੋਂ ਮੁੱਖ ਹੁਕਮਨਾਮਾ ਲਿਆ ਗਿਆ |