08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਿੰਡਾਂ ਦੀਆਂ ਮਹਿਲਾਵਾਂ ਵਲੋਂ ਤਿਆਰ ਉਤਪਾਦਾਂ ਦੀ ਪ੍ਰਦਰਸ਼ਨੀ, ਖੇਡ ਮੁਕਾਬਲੇ ਤੇ ਸੱਭਿਆਚਾਰਕ ਸਮਾਗਮ <br/>

Ad Position 21
No active advertisement
ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਕਰਵਾਏ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਪ੍ਰੋਗਰਾਮ ਦੀ ਝਲਕ | ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ <br/> 11-03-2026
ਰਾਮਾ ਮੰਡੀ, 10 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਐਚਐਮਈਐਲ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਅੱਜ ਰਾਮਾਂ ਮੰਡੀ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਵੈ ਸਹਾਇਤਾ ਸਮੂਹਾਂ ਵਿਚ ਕੰਮ ਕਰ ਰਹੀਆਂ 1000 ਮਹਿਲਾਵਾਂ ਨੂੰ ਇਕ ਮੰਚ 'ਤੇ ਇਕੱਠਾ ਕਰਕੇ ਉਨ੍ਹਾਂ ਵਿਚ ਆਤਮਵਿਸ਼ਵਾਸ ਪੈਦਾ ਕੀਤਾ ਗਿਆ | ਇਸ ਉਪਰਾਲੇ ਦਾ ਉਦੇਸ਼ ਮਹਿਲਾਵਾਂ ਦਾ ਸਨਮਾਨ ਕਰਨਾ, ਉਨ੍ਹਾਂ ਨੂੰ ਆਪਣੇ ਤਜਰਬੇ ਸਾਂਝੇ ਕਰਨ ਲਈ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਤਮ ਨਿਰਭਰਤਾ ਵੱਲ ਪ੍ਰੇਰਿਤ ਕਰਨਾ ਸੀ | ਇਸ ਮੌਕੇ ਰਿਫ਼ਾਇਨਰੀ ਦੇ ਸੀਨੀਅਰ ਅਧਿਕਾਰੀਆਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਰਹੇ | ਪੰਜਾਬ ਰਾਜ ਰੂਰਲ ਆਜੀਵਿਕਾ ਮਿਸ਼ਨ ਦੇ ਅਧਿਕਾਰੀਆਂ ਨੇ ਵੀ ਸਮਾਗਮ ਵਿਚ ਸ਼ਮੂਲੀਅਤ ਕਰਦੇ ਹੋਏ ਐਚਐਮਈਐਲ ਵਲੋਂ ਸਵੈ ਸਹਾਇਤਾ ਸਮੂਹਾਂ ਦੇ ਮਾਧਿਅਮ ਨਾਲ ਕੀਤੇ ਜਾ ਰਹੇ ਸਮੁਦਾਇਕ ਵਿਕਾਸ ਦੇ ਯਤਨਾਂ ਦੀ ਸਰਾਹਨਾ ਕੀਤੀ | ਸਮਾਗਮ ਦੀ ਸ਼ੁਰੂਆਤ ਤੋਂ ਅੰਤ ਤੱਕ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਦੀ ਭਾਗੀਦਾਰੀ ਬਹੁਤ ਹੀ ਉਤਸ਼ਾਹਜਨਕ ਰਹੀ | ਇਸ ਦੌਰਾਨ ਮਹਿਲਾਵਾਂ ਲਈ ਮਨੋਰੰਜਨ ਅਤੇ ਖੇਡ ਮੁਕਾਬਲੇ ਕਰਵਾਏ ਗਏ | ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਵਲੋਂ ਲੋਕ ਗੀਤ ਅਤੇ ਪੰਜਾਬੀ ਲੋਕ ਗੀਤ 'ਗਿੱਧਾ' ਵੀ ਪੇਸ਼ ਕੀਤਾ ਗਿਆ | ਇਸ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੌਰਾਨ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਦੌਰਾਨ ਐਚਐਮਈਐਲ ਦੇ ਡੀਜੀਐਮ, ਸੀਐਸਆਰ ਵਿਸ਼ਵਮੋਹਨ ਪ੍ਰਸਾਦ ਨੇ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਲਗਨ ਹੋਰ ਮਹਿਲਾਵਾਂ ਲਈ ਪ੍ਰੇਰਣਾ ਦਾ ਸਰੋਤ ਹੈ | ਸਮਾਗਮ ਦੌਰਾਨ ਸਵੈ ਸਹਾਇਤਾ ਸਮੂਹਾਂ ਦੀਆਂ ਸਸ਼ਕਤ ਮਹਿਲਾਵਾਂ ਨੇ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਵੀ ਸਾਂਝੀਆਂ ਕੀਤੀਆਂ | ਇਹ ਸਮਾਗਮ ਕੇਵਲ ਮਹਿਲਾ ਦਿਵਸ ਮਨਾਉਣ ਤੱਕ ਹੀ ਸੀਮਿਤ ਨਹੀਂ ਰਿਹਾ, ਸਗੋਂ ਇਹ ਮਹਿਲਾਵਾਂ ਵਿਚਕਾਰ ਨੈਟਵਰਕਿੰਗ, ਸੰਵਾਦ ਅਤੇ ਸਹਿਯੋਗ ਦਾ ਇਕ ਮਜ਼ਬੂਤ ਮੰਚ ਵੀ ਸਾਬਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਜ਼ਿਆਦਾ ਗਰਮੀ ਪੈਣ ਕਾਰਨ ਕਣਕ ਦਾ ਝਾੜ ਘਟਣ ਦਾ ਖ਼ਦਸ਼ਾ-ਸਰਬਜੀਤ ਢਿੱਲੋਂ ਅਗਲੀ ਖ਼ਬਰ ਗੁਰੂ ਰਾਮਦਾਸ ਹਸਪਤਾਲ ਨੇ ਲੋੜਵੰਦ ਔਰਤ ਦਾ ਮੁਫ਼ਤ 'ਚ ਬਦਲ ਦਿੱਤਾ ਗੋਡਾ <br/>
Ad Position 24