20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਏ.ਆਰ.ਓ. ਫ਼ਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 07-04-2026
ਬਠਿੰਡਾ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ-ਬਾਦਲ ਰੋਡ) ਵਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ. ਫ਼ਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ | ਕੈਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਨੇ ਦੱਸਿਆ ਕਿ ਏ.ਆਰ.ਓ. ਫ਼ਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ | ਭਰਤੀ ਹੋਣ ਦੇ ਚਾਹਵਾਨ ਹੁਣ 10 ਅਪ੍ਰੈਲ 2026 ਤੱਕ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਭਰਤੀ ਹੋਣ ਦੇ ਚਾਹਵਾਨ ਯੁਵਕ ਵੈੱਬ ਸਾਈਟ 'ਤੇ ਵੀ ਆਨ-ਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਨ-ਲਾਈਨ ਅਪਲਾਈ ਕਰਨ ਉਪਰੰਤ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ-ਬਾਦਲ ਰੋਡ) ਵਿਖੇ ਆ ਕੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕਰਨ | ਉਕਤ ਜ਼ਿਲਿ੍ਹਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ 9 ਅਪ੍ਰੈਲ 2026 ਤੋਂ ਕਿਸੇ ਵੀ ਦਿਨ ਸਵੇਰੇ 9 ਵਜੇ ਨਿੱਜੀ ਤੌਰ 'ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀ ਦੇ ਸਰਟੀਫ਼ਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ਼ ਫੋਟੋ ਸਮੇਤ ਨਿੱਜੀ ਤੌਰ 'ਤੇ ਪਹੁੰਚ ਕੇ ਰਜਿਸਟਰੇਸ਼ਨ ਕਰਵਾਕੇ ਟਰੇਨਿੰਗ ਸ਼ੁਰੂ ਕਰ ਸਕਦੇ ਹਨ | ਸਿਖ਼ਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕੁਦਰਤੀ ਮਾਰ ਹੇਠ ਆਏ ਕਾਸ਼ਤਕਾਰ ਕਿਸਾਨਾਂ ਦੇ ਜ਼ਮੀਨ ਮਾਲਕ ਬਣੇ ਮਸੀਹਾ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਿੰਡ ਦੀ ਇਕਾਈ ਦਾ ਗਠਿਨ
Ad Position 24