01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਰਵੀਪ੍ਰੀਤ ਸਿੰਘ ਸਿੱਧੂ ਦੀ ਮਿਹਨਤ ਸਦਕਾ ਲਗਾਤਾਰ ਅਕਾਲੀ ਦਲ ਦੀ ਸਥਿਤੀ ਹੋ ਰਹੀ ਮਜ਼ਬੂਤ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 09-04-2026
ਰਾਮਾਂ ਮੰਡੀ, 8 ਅਪ੍ਰੈਲ (ਤਰਸੇਮ ਸਿੰਗਲਾ)-ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਤਲਵੰਡੀ ਸਾਬੋ ਦੀਆਂ ਲਗਾਤਾਰ ਮਿਹਨਤਾਂ ਸਦਕਾ ਅਕਾਲੀ ਦਲ ਦੀ ਸਥਿਤੀ ਹਲਕੇ ਅੰਦਰ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ | ਇਹ ਬਿਆਨ ਦਿੰਦੇ ਹੋਏ ਦਵਿੰਦਰ ਸਿੰਘ ਸਰਾਂ ਕੋਟਬਖਤੂ ਸੀਨੀਅਰ ਸੂਬਾ ਮੀਤ ਪ੍ਰਧਾਨ ਯੂਥ ਅਤੇ ਹਲਕਾ ਅਬਜ਼ਰਵਰ, ਸੁਰਿੰਦਰ ਸਿੰਘ ਸਰਾਂ ਚੱਕ ਹੀਰਾ ਸਿੰਘ ਵਾਲਾ ਯੂਥ ਪ੍ਰਧਾਨ ਸੇਖੂ ਸਰਕਲ, ਗੋਲਡੀ ਮਹੇਸ਼ਵਰੀ ਅਕਾਲੀ ਆਗੂ ਅਤੇ ਦਵਿੰਦਰ ਜੈਨ ਅਕਾਲੀ ਆਗੂ ਨੇ ਕਿਹਾ ਕਿ ਰੋਜ਼ਾਨਾ ਪਿੰਡਾਂ ਅੰਦਰ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਮੀਟਿੰਗਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਦਾ ਵੱਡੀ ਗਿਣਤੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਣਾ ਅਕਾਲੀ ਦਲ ਦੀ ਮਜ਼ਬੂਤ ਹੋ ਰਹੀ ਸਥਿਤੀ ਦਾ ਸਬੂਤ ਹੈ | ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਟਰੈਕਟਰ ਮੰਡੀ ਵਿਖੇ 11 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਵੱਡੀ ਗਿਣਤੀ ਵਿਚ ਹਲਕੇ ਦੇ ਲੋਕ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਸ਼ਾਮਿਲ ਹੋਣਗੇ | ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਬਚਾਓ ਰੈਲੀ ਵਿਚ ਸ਼ਾਮਿਲ ਹੋਣ ਲਈ ਬੇਨਤੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਵਾਰਡ ਵਾਸੀਆਂ ਵਲੋਂ ਦਫ਼ਤਰ ਨਗਰ ਕੌਂਸਲ ਅੱਗੇ ਧਰਨਾ ਅੱਜ ਅਗਲੀ ਖ਼ਬਰ ਖਡੂਰ ਸਾਹਿਬ ਦੇ ਪਿੰਡ ਬਾਠ ਦੇ 'ਆਪ' ਅਤੇ ਅਕਾਲੀ ਦਲ ਦੇ ਦਰਜਨਾਂ ਪਰਿਵਾਰ ਸਿੱਕੀ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ <...
Ad Position 24