01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਤਲਵੰਡੀ ਸਾਬੋ ਦੀ ਪੰਜਾਬ ਬਚਾਓ ਰੈਲੀ ਹੋਵੇਗੀ ਇਤਿਹਾਸਿਕ-ਕੋਟਬਖਤੂ <br/>

Ad Position 21
No active advertisement
ਅਜੀਤ ਡੈਸਕ 09-04-2026
ਰਾਮਾਂ ਮੰਡੀ, 8 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਇਤਿਹਾਸਕ ਹੋਵੇਗੀ, ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰਨਗੇ | ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਕੋਟਬਖਤੂ ਨੇ ਕਰਦਿਆਂ ਕਿਹਾ ਕਿ ਰੈਲੀ ਨੂੰ ਲੈ ਕੇ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਹਲਕੇ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣ ਲਈ ਪੂਰੀ ਮਿਹਨਤ ਤੇ ਲਗਨ ਨਾਲ ਪਾਰਟੀ ਪ੍ਰਧਾਨ ਦਾ ਸਾਥ ਦੇ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਰੈਲੀ ਨੂੰ ਲੈ ਕੇ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਅਤੇ ਬਹੁਤ ਮਿਹਨਤ ਕੀਤੀ ਜਾ ਰਹੀ ਹੈ ਜਿਨ੍ਹਾਂ ਦੀ ਅਗਵਾਈ ਵਿਚ ਰੈਲੀ ਸਫ਼ਲਤਾ ਦਾ ਨਵਾਂ ਰਿਕਾਰਡ ਬਣਾਏਗੀ |

Ad Position 22
No active advertisement
ਪਿਛਲੀ ਖ਼ਬਰ ਫੂਡ ਸਪਲਾਈ ਇੰਸਪੈਕਟਰ ਮਨਪ੍ਰੀਤ ਸਿੰਘ ਸਹੋਤਾ ਨੂੰ ਸਦਮਾ-ਸਹੁਰੇ ਦਾ ਦਿਹਾਂਤ <br/> ਅਗਲੀ ਖ਼ਬਰ ਵਾਰਡ ਵਾਸੀਆਂ ਵਲੋਂ ਦਫ਼ਤਰ ਨਗਰ ਕੌਂਸਲ ਅੱਗੇ ਧਰਨਾ ਅੱਜ
Ad Position 24