ਲਹਿਰਾ ਮੁਹੱਬਤ, 8 ਅਪ੍ਰੈਲ (ਚਰਨਜੀਤ ਸਿੰਘ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਏ. ਸੈਮ-2 ਦੇ ਨਤੀਜੇ 'ਚ ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਐਮ. ਡੀ. ਲਖਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਹਰਮਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਨੇ 9 ਗਰੇਡ, ਜਸਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਨੇ 8.70 ਗਰੇਡ ਅਤੇ ਪਪਨਦੀਪ ਕੌਰ ਪੁੱਤਰੀ ਜਸਕਰਨ ਸਿੰਘ ਨੇ 8.67 ਗਰੇਡ ਹਾਸਲ ਕਰਕੇ ਲੜੀਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਨਾਲ ਕਾਲਜ ਇਲਾਕੇ 'ਚ ਬੁਲੰਦੀਆਂ ਹਾਸਲ ਕਰ ਰਿਹਾ ਹੈ |