31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਵਿਅਕਤੀ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 09-04-2026
ਬਠਿੰਡਾ, 8 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਅਜੀਤ ਰੋਡ 'ਤੇ ਇਕ ਵਿਅਕਤੀ ਦੀ ਰਾਈਫ਼ਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦਾ ਪਤਾ ਲੱਗਦਿਆਂ ਹੀ ਨੇੜਲੇ ਘਰਾਂ ਦੇ ਲੋਕ, ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਅਤੇ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੀ ਟੀਮ ਮੌਕੇ 'ਤੇ ਪੁੱਜੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਥਾਨਕ ਅਜੀਤ ਰੋਡ ਦੀ ਗਲੀ ਨੰਬਰ 6 ਦਾ ਰਹਿਣ ਵਾਲਾ ਇਕ ਵਿਅਕਤੀ ਆਪਣੇ ਘਰ ਅੰਦਰ ਆਪਣੀ 12 ਬੋਰ ਰਾਈਫ਼ਲ ਦੀ ਸਾਫ-ਸਫਾਈ ਕਰ ਰਿਹਾ ਸੀ ਤਾਂ ਇਸ ਦੌਰਾਨ ਅਚਾਨਕ ਰਾਈਫ਼ਲ 'ਚੋਂ ਗੋਲੀ ਚੱਲ ਗਈ, ਜੋ ਉਕਤ ਵਿਅਕਤੀ ਦੇ ਲੱਗੀ 'ਤੇ ਉਸ ਦੀ ਮੌਕੇ ਉਪਰ ਹੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਜ਼ੋਰਾਵਰ ਸਿੰਘ ਗਿੱਲ ਉਰਫ਼ ਹੈਪੀ ਗਿੱਲ (57) ਵਜੋਂ ਹੋਈ ਹੈ, ਜੋ ਖੇਤੀਬਾੜੀ ਦਾ ਕੰਮ ਕਰਦਾ ਸੀ ਤੇ ਉਨ੍ਹਾਂ ਦੇ ਪਿਤਾ ਇਕ ਕਾਲਜ ਵਿਚ ਪ੍ਰੋਫੈਸਰ ਰਹੇ ਹਨ | ਮਿ੍ਤਕ ਆਪਣੇ ਪਿੱਛੇ ਧਰਮ ਪਤਨੀ ਤੋਂ ਇਲਾਵਾ ਦੋ ਧੀਆਂ ਛੱਡ ਗਿਆ ਹੈ | ਪੁਲਿਸ ਪਾਰਟੀ ਵਲੋਂ ਸਹਾਰਾ ਜਨਸੇਵਾ ਦੀ ਟੀਮ ਨਾਲ ਮਿਲ ਕੇ ਮਿ੍ਤਕ ਦੀ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ਗਿਆ | ਥਾਣਾ ਮੁੱਖੀ ਦਾ ਕਹਿਣਾ ਹੈ ਕਿ ਮਿ੍ਤਕ ਦੇ ਪਰਿਵਾਰ ਦੇ ਅਨੁਸਾਰ ਇਹ ਘਟਨਾ ਅਚਾਨਕ ਵਾਪਰੀ ਹੈ ਜੋ ਇਕ ਹਾਦਸਾ ਹੈ ਪਰ ਫੇਰ ਵੀ ਸਾਰੇ ਪਹਿਲੂਆਂ ਤੋਂ ਘਟਨਾ ਦੀ ਜਾਂਚ ਕੀਤੀ ਜਾ

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਅਗਲੀ ਖ਼ਬਰ ਰੁਕ-ਰੁਕ ਕੇ ਹੋ ਰਹੀ ਤੇਜ਼ ਬਾਰਿਸ਼ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ <br/>
Ad Position 24