31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪ੍ਰਾਇਮਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਮਾਪਿਆਂ ਨੇ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਪਿੰਡ ਕੋਟਗੁਰੂ ਵਿਖੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਮਾਪੇ¢ ਤਸਵੀਰ: ਸੁਖਤੇਜ ਧਾਲੀਵਾਲ <br/> 09-04-2026
ਸੰਗਤ ਮੰਡੀ, 8 ਅਪ੍ਰੈਲ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਵਲੋਂ ਸਿੱਖਿਆ ਵਿਭਾਗ ਦੇ ਲਗਾਏ ਕੋਆਰਡੀਨੇਟਰ ਦੇ ਪਿੰਡ ਕੋਟਗੁਰੂ 'ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਨਾਅਰੇਬਾਜ਼ੀ ਕੀਤੀ ਗਈ¢ ਬੀਕੇਯੂ ਉਗਰਾਹਾਂ ਦੇ ਆਗੂ ਰਾਮ ਸਿੰਘ ਕੋਟਗੁਰੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡ ਕੋਟਗੁਰੂ ਦੇ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬੁਰਾ ਹਾਲ ਹੈ¢ ਅਤੇ ਪਿਛਲੇ ਇੱਕ ਸਾਲ ਤੋਂ ਮੁੱਖ ਅਧਿਆਪਕ ਦੀ ਪੋਸਟ ਵੀ ਖਾਲੀ ਹੈ ਜਿਸ ਦਾ ਕੰਮ ਹਾਜ਼ਰ ਅਧਿਆਪਕਾਂ ਚੋਂ ਇੱਕ ਨੂੰ ਮਜਬੂਰੀ ਬੱਸ ਚਲਾਉਣਾ ਪੈ ਰਿਹਾ ਹੈ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ¢ ਇਸ ਸੰਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਪਿੰਡ ਦੇ ਸਿੱਖਿਆ ਕੋਆਰਡੀਨੇਟਰ ਦੇ ਧਿਆਨ 'ਚ ਲਿਆ ਦਿੱਤਾ ਗਿਆ ਸੀ ਉਨ੍ਹਾਂ ਵਿਸ਼ਵਾਸ ਦਿਵਾਇਆ ਸੀ ਕਿ ਅਸਾਮੀਆਂ ਜਲਦ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਪ੍ਰੰਤੂ ਹਾਲੇ ਤੱਕ ਅਧਿਆਪਕ ਨਹੀਂ ਭੇਜੇ ਗਏ¢ ਇਸ ਦੇ ਰੋਸ ਵਜੋਂ ਅੱਜ ਪਿੰਡ ਦੇ ਸਕੂਲ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਤੇ ਪਿੰਡ ਵਾਸੀਆਂ ਨੇ ਰਲ ਕੇ ਨਾਅਰੇਬਾਜ਼ੀ ਕੀਤੀ ਤੇ ਕੱਲ੍ਹ ਨੂੰ 9 ਅਪ੍ਰੈਲ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਣ ਦਾ ਪ੍ਰੋਗਰਾਮ ਬਣਾਇਆ¢ ਇਸ ਸਮੇਂ ਇਕੱਤਰ ਹੋਏ ਲੋਕਾਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰਾਮ ਸਿੰਘ ਕੋਟਗੁਰੂ ਤੇ ਜਸਕਰਨ ਸਿੰਘ ਕੋਟਗੁਰੂ ਨੇ ਸੰਬੋਧਨ ਕੀਤਾ¢ ਇਸ ਮÏਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਵਿੰਦਰ ਸਿੰਘ, ਜਸਮੇਲ ਸਿੰਘ, ਰਣਧੀਰ ਸਿੰਘ, ਹਰਮੀਤ ਸਿੰਘ, ਪਿੰਡ ਵਾਸੀਆਂ 'ਚੋਂ ਬਲਵਿੰਦਰ ਸਿੰਘ, ਗੁਰਮੀਤ ਸਿੰਘ ਨੀਟਾ, ਲਾਭ ਸਿੰਘ ਟੇਲਰ ਤੇ ਲਖਵਿੰਦਰ ਸਿੰਘ ਲੱਖੀ ਸਮੇਤ ਅÏਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਸਨ¢

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਨਾਲ ਸਕੂਲ ਦੇ ਨਵੇਂ ਸਿੱਖਿਆ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਪੰਜਾਬ ਵਿਚ ਆਜ਼ਾਦੀ ਤੋਂ ਬਾਅਦ ਪਹਿਲੀ 'ਆਪ' ਸਰਕਾਰ ਹੈ, ਜਿਸ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ- ਪ੍ਰੋਫ...
Ad Position 24