30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਧਾਰਮਿਕ ਸਮਾਗਮ ਨਾਲ ਸਕੂਲ ਦੇ ਨਵੇਂ ਸਿੱਖਿਆ ਸੈਸ਼ਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 09-04-2026
ਭੁੱਚੋ ਮੰਡੀ, 8 ਅਪ੍ਰੈਲ (ਬਿੱਕਰ ਸਿੰਘ ਸਿੱਧੂ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਵਿਖੇ ਨਵੇਂ ਸਿੱਖਿਆ ਸੈਸ਼ਨ ਦੀ ਸ਼ੁਰੂਆਤ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਨਾਲ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਗੁਰਬਾਣੀ ਦੇ ਮਿੱਠੇ ਉਚਾਰਨ ਨਾਲ ਸਾਰੇ ਵਾਤਾਵਰਨ ਵਿੱਚ ਸ਼ਾਂਤੀ ਅਤੇ ਭਗਤੀ ਦਾ ਰੰਗ ਛਾ ਗਿਆ | ਇਸ ਉਪਰੰਤ ਗ੍ਰੰਥੀ ਸਿੰਘਾਂ ਵਲੋਂ ਵਿਦਿਆਰਥੀਆਂ ਦੀ ਚੰਗੀ ਸਿਹਤ, ਉੱਜਵਲ ਭਵਿੱਖ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ | ਸਕੂਲ ਦੀ ਐਮ.ਡੀ. ਮੈਡਮ ਬਲਵੀਰ ਕੌਰ ਵੱਲੋਂ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਦਿਆਲ ਸਿੰਘ ਸੋਢੀ, ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਕੌਰ ਗੋਲਨ, ਸਾਬਕਾ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਅਤੇ ਕੌਂਸਲਰ ਪਿ੍ੰਸ ਗੋਲਨ, ਪੀ.ਐਮ. ਸ੍ਰੀ ਸਰਕਾਰੀ ਕੰਨਿਆ ਹਾਈ ਸਕੂਲ ਦੀ ਮੁੱਖੀ ਡਾ.ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ ਸਮੇਤ ਕਈ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਕੁਦਰਤੀ ਕਰੋਪੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮਿਲੇ ਪੂਰਾ ਮੁਆਵਜ਼ਾ-ਕੋਟਫੱਤਾ, ਕੋਟਸ਼ਮੀਰ <br/> ਅਗਲੀ ਖ਼ਬਰ ਪ੍ਰਾਇਮਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਮਾਪਿਆਂ ਨੇ ਕੀਤੀ ਨਾਅਰੇਬਾਜ਼ੀ <br/>
Ad Position 24