30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਕਿਸਾਨਾਂ ਨੂੰ ਕੁਦਰਤੀ ਕਰੋਪੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮਿਲੇ ਪੂਰਾ ਮੁਆਵਜ਼ਾ-ਕੋਟਫੱਤਾ, ਕੋਟਸ਼ਮੀਰ <br/>

Ad Position 21
No active advertisement
ਅਜੀਤ ਡੈਸਕ 09-04-2026
ਕੋਟਫੱਤਾ, 8 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਪੰਜਾਬ ਵਿਚ ਬੀਤੇ ਕੁਝ ਦਿਨਾਂ ਤੋਂ ਹੋ ਰਹੀ ਮੋਹਲੇਧਾਰ ਬਾਰਿਸ਼ 'ਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ | ਕਈ ਜ਼ਿਲਿ੍ਹਆਂ ਵਿਚ ਮੌਸਮ ਦੇ ਅਚਾਨਕ ਬਦਲਾਅ ਕਾਰਨ ਗੜਿਆਂ ਦੀ ਵਰਖ਼ਾ ਹੋਈ, ਜਿਸ ਨਾਲ ਖੇਤਾਂ ਵਿਚ ਖੜੀਆਂ ਕਣਕ, ਸਰੋਂ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ | ਕਿਸਾਨਾਂ ਦੇ ਮੁਤਾਬਿਕ, ਇਹ ਨੁਕਸਾਨ ਇੰਨ੍ਹਾਂ ਵੱਡਾ ਹੈ ਕਿ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ 'ਤੇ ਖਰਚ ਪਾਣੀ ਵਿਚ ਚਲਾ ਗਿਆ ਹੈ | ਕਿਸਾਨ ਕਾਂਗਰਸ ਪੰਜਾਬ ਦੇ ਬੁਲਾਰੇ ਤੇ ਸੰਗਠਨ ਇੰਚਾਰਜ ਮਨਜੀਤ ਸਿੰਘ ਕੋਟਫੱਤਾ ਅਤੇ ਸੂਬਾ ਮੀਤ ਪ੍ਰਧਾਨ ਕਿਸਾਨ ਕਾਂਗਰਸ ਚਾਨਣ ਸਿੰਘ ਕੋਟਸ਼ਮੀਰ ਨੇ ਕਿਹਾ ਕਿ ਗੜੇਮਾਰੀ ਕਾਰਨ ਖਾਸ ਕਰਕੇ ਕਣਕ ਦੀ ਫ਼ਸਲ ਨੂੰ ਸਭ ਤੋਂ ਵੱਧ ਝਟਕਾ ਲੱਗਿਆ ਹੈ, ਕਿਉਂਕਿ ਇਹ ਸਮਾਂ ਕੱਟਾਈ ਦੇ ਨੇੜੇ ਸੀ | ਵੱਡੇ-ਵੱਡੇ ਗੜਿਆਂ ਨੇ ਫ਼ਸਲਾਂ ਨੂੰ ਢਾਹ ਦਿੱਤਾ ਅਤੇ ਦਾਣੇ ਖ਼ਰਾਬ ਕਰ ਦਿੱਤੇ | ਇਸ ਤੋਂ ਇਲਾਵਾ, ਸਬਜ਼ੀਆਂ ਅਤੇ ਫ਼ਲਾਂ ਦੀਆਂ ਫ਼ਸਲਾਂ ਵੀ ਬਰਬਾਦ ਹੋ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਦੋਹਰਾ ਨੁਕਸਾਨ ਝੱਲਣਾ ਪਿਆ ਹੈ | ਕਈ ਥਾਵਾਂ 'ਤੇ ਪਾਣੀ ਭਰ ਜਾਣ ਨਾਲ ਖੇਤਾਂ ਦੀ ਹਾਲਤ ਹੋਰ ਵੀ ਖ਼ਰਾਬ ਹੋ ਗਈ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਤੁਰੰਤ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵਲੋਂ ਸਮੇਂ ਸਿਰ ਸਹਾਇਤਾ ਨਾ ਮਿਲੀ ਤਾਂ ਕਈ ਕਿਸਾਨ ਕਰਜ਼ੇ ਦੇ ਬੋਝ ਹੇਠ ਆ ਜਾਣਗੇ | ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਕਿਸਾਨਾਂ ਲਈ ਇਹ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ | ਇਸ ਮੌਕੇ ਉਨ੍ਹਾਂ ਨਾਲ ਕਿਸਾਨ ਕਾਂਗਰਸ ਦੇ ਜਗਦੇਵ ਸਿੰਘ ਜੱਸੀ ਪੌ ਵਾਲੀ, ਮੇਜਰ ਸਿੰਘ ਭਾਗੂ, ਗਗਨਦੀਪ ਸਿੰਘ ਗਹਿਰੀ ਭਾਗੀ, ਰਾਜ ਸਿੰਘ

Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਮੀਟਿੰਗ <br/> ਅਗਲੀ ਖ਼ਬਰ ਧਾਰਮਿਕ ਸਮਾਗਮ ਨਾਲ ਸਕੂਲ ਦੇ ਨਵੇਂ ਸਿੱਖਿਆ ਸੈਸ਼ਨ ਦੀ ਸ਼ੁਰੂਆਤ
Ad Position 24