ਬਠਿੰਡਾ, 14 ਅਪ੍ਰੈਲ (ਅਵਤਾਰ ਸਿੰਘ ਕੈਂਥ)-ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ 327ਵਾਂ ਖਾਲਸਾ ਸਾਜਨਾ ਦਿਵਸ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਜੱਥਿਆਂ ਵਲੋਂ ਗੁਰਬਾਣੀ ਦੇ ਕੀਰਤਨ ਗਾਇਣ ਕੀਤੇ ਗਏ | ਸ਼ਹਿਰ ਦੇ ਇਤਿਹਾਸਕ ਅਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਅਤੇ ਪੰਥਕ ਢਾਡੀ ਜਥਿਆਂ ਨੇ ਢਾਡੀ ਵਾਰਾਂ ਨਾਲ ਸਰਬੰਸ ਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਚਿਤ ਬਾਣੀ ਦੇ ਸ਼ਬਦ ਅਤੇ ਜੀਵਨੀ ਦਾ ਵਰਨਣ ਕੀਤਾ | ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ਼ਬਦ ਚੌਕੀ ਭਾਈ ਘਨ੍ਹੱਈਆ ਜੀ ਸੇਵਕ ਜੱਥਾ, ਦਸਮੇਸ਼ ਪਿਆਰੇ ਜੱਥਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: 546 ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੀ ਟੀਮ ਵਲੋਂ ਤਨ-ਮਨ-ਧਨ ਨਾਲ ਸੇਵਾ ਕੀਤੀ | ਇਸ ਮੌਕੇ ਮੈਨੇਜਰ, ਮੀਤ ਮੈਨੇਜਰ, ਐੱਸ.ਜੀ.ਪੀ.ਸੀ ਮੈਂਬਰ ਬੀਬੀ ਜੋਗਿੰਦਰ ਕੌਰ, ਪਰਮਜੀਤ ਸਿੰਘ, ਅਵਤਾਰ ਸਿੰਘ, ਸੁਖਬੀਰ ਸਿੰਘ ਬਿੱਟੂ, ਦਵਿੰਦਰ ਸਿੰਘ ਰਾਜਾ ਆਦਿ ਸੇਵਾਦਾਰ ਹਾਜ਼ਰ ਸਨ |
ਸ਼ਹੀਦ ਭਾਈ ਮਤੀ ਦਾਸ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ, ਭਾਈ ਨਵਜੋਤ ਸਿੰਘ ਗੁਲਾਬਗੜ੍ਹ, ਭਾਈ ਗੁਰਬੰਤ ਸਿੰਘ ਤਬਲਾ ਵਾਦਕ ਅਤੇ ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲਿਆਂ ਨੇ ਬਾਰਾਂ ਮਾਹ ਵਿਸਾਖ ਦੀ ਸੰਗਰਾਂਦ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ | ਸਰਬੱਤ ਦੇ ਭਲੇ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਸਿੰਘ ਵਲੋਂ ਕੀਤੀ ਗਈ¢ ਅੰਤ ਵਿਚ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ, ਸੁਖਦੇਵ ਸਿੰਘ ਮਾਹੀਨੰਗਲ, ਗੁਰਜੰਟ ਸਿੰਘ, ਜਸਪਾਲ ਸਿੰਘ ਪਾਲੀ, ਖੁਸ਼ਦੀਪ ਸਿੰਘ ਵਕੀਲ, ਨਾਇਬ ਸਿੰਘ ਲਾਲੇਆਣਾ, ਕੈਪਟਨ ਬਲਬੀਰ ਸਿੰਘ, ਮਨਜੀਤ ਸਿੰਘ, ਆਤਮਾ ਸਿੰਘ ਚਹਿਲ ਆਦਿ ਵਲੋਂ ਸਮੂਹ ਨਗਰ ਨਿਵਾਸੀਆਂ ਨੂੰ ਖਾਲਸਾ ਸਾਜਨਾ ਦਿਹਾੜੇ ਦੀਆਂ ਵਧਾਈਆਂ ਦਿੰਦੇ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤ ਕਿਰਤ ਕਰੋ, ਨਾਮ ਜਾਪੋੋ, ਵੰਡ ਛੱਕੋ ਦੇ ਸਿਧਾਂਤ 'ਤੇ ਚੱਲਣ ਦੀ ਪ੍ਰੇਰਣਾ ਕੀਤੀ | ਬੀਬੀਆਂ ਜੋ ਲੰਗਰ ਬਣਾਉਣ ਦੀ ਸੇਵਾ ਕਰਦੀਆਂ ਹਨ, ਲੰਗਰ ਵਰਤਾਉਣ ਵਾਲੇ ਨੌਜਵਾਨ ਵੀਰਾਂ ਦਾ ਸਨਮਾਨ ਕੀਤਾ ਗਿਆ |
ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਫੇਸ 4/5 ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ 'ਚ ਕਰਨ ਉਪੰਰਤ ਮੈਂਬਰਾਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਅਵਤਾਰ ਸਿੰਘ, ਗੁਰਦਰਸ਼ਨ ਸਿੰਘ ਅਕਾਲੀ, ਅਮਰਜੀਤ ਸਿੰਘ ਵਲੋਂ ਇਲਾਕਾ ਨਿਵਾਸੀਆਂ ਨੂੰ ਖਾਲਸਾ ਦਿਵਸ ਦੀਆਂ ਵਧਾਈਆਂ ਦਿੰਦੇ ਕਿਹਾ ਕਿ ਗੁਰੂ ਸਾਹਿਬ ਦੇ ਲੜ ਲੱਗ ਕੇ ਅੰਮਿ੍ਤ ਦੀ ਦਾਤ ਛਕੋ | ਇਨ੍ਹਾਂ ਤੋਂ ਇਲਾਵਾ ਅਮਰਜੀਤ ਸਿੰਘ, ਗੁਰਿੰਦਰਜੀਤ ਸਿੰਘ ਸਾਹਨੀ, ਰਵਿੰਦਰ ਸਿੰਘ, ਰਾਕੇਸ਼ ਸਿੰਘ, ਜਰਨੈਲ ਸਿੰਘ, ਗੁਰਿੰਦਰ ਸਿੰਘ, ਅੰਮਿ੍ਤ ਪਾਲ ਸਿੰਘ, ਗੁਰਚਰਨ ਸਿੰਘ, ਹਰਵਿੰਦਰ ਸਿੰਘ ਭੋਲਾ, ਕੇ. ਵੀ. ਸਿੰਘ, ਮੱਖਣ ਸਿੰਘ ਆਦਿ ਨੇ ਸ਼ਿਰਕਤ ਕੀਤੀ |
ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਵੀ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਮੁੱਖ ਗ੍ਰੰਥੀ ਹਰਵਿੰਦਰ ਸਿੰਘ ਨੇ ਸੰਗਰਾਂਦ ਦਿਹਾੜੇ 'ਤੇ ਬਾਰਾਂ ਮਾਹ ਵਿਸਾਖ ਮਹੀਨੇ ਦੀ ਕਥਾ ਸਰਵਣ ਕਰਵਾਉਣ ਉਪਰੰਤ ਖਾਲਸਾ ਸਾਜਨਾ ਦਿਵਸ ਬਾਰੇ ਸੰਖੇਪ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ | ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਮੁੱਖ ਸੇਵਾਦਾਰ ਅਤੇ ਜਨਰਲ ਸਕੱਤਰ ਨੇ ਖਾਲਸਾ ਸਾਜਨਾ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਗੁਰੂ ਸਾਹਿਬ ਦੇ ਸਿਧਾਂਤ ਬਾਰੇ ਦੱਸਿਆ | ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਲਸਾ ਦੀਵਾਨ ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਜੱਥਿਆਂ ਵਲੋਂ ਸ਼ਬਦ ਗੁਰਬਾਣੀ ਦੇ ਕੀਰਤਨ ਦੀਵਾਨ ਸਜਾਏ ਗਏ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
327ਵੇਂ ਖ਼ਾਲਸਾ ਸਾਜਨਾ ਦਿਵਸ ਨੂੰ ਸਿੱਖ ਸੰਗਤਾਂ ਨੇ ਪੂਰੇ ਜਾਹੋ-ਜਲਾਲ ਨਾਲ ਮਨਾਇਆ, ਧਾਰਮਿਕ ਦੀਵਾਨ ਸਜਾਏ
ਅਜੀਤ ਡੈਸਕ
15-04-2026