ਤਲਵੰਡੀ ਸਾਬੋ, 14 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿਆਰ ਕਰਵਾਈ ਗਈ ਦਰਸ਼ਨੀ ਡਿਓੜੀ ਦਾ ਅੱਜ ਖ਼ਾਲਸਾ ਸਾਜਨਾ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਅਰਦਾਸ ਉਪਰੰਤ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ | ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸਾਹਿਬ ਨੂੰ ਆਉਂਦੇ ਰਸਤੇ ਨੂੰ ਸੁੰਦਰ ਤਰੀਕੇ ਨਾਲ ਤਿਆਰ ਕਰਵਾਇਆ ਜਾ ਰਿਹਾ ਹੈ | ਜਿਸ ਤਹਿਤ ਉਕਤ ਦਰਸ਼ਨੀ ਡਿਓੜੀ ਦਾ ਨਿਰਮਾਣ ਕਰਵਾਇਆ ਗਿਆ ਹੈ | ਅੱਜ ਡਿਓੜੀ ਦੇ ਉਦਘਾਟਨ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ, ਜਦੋਂ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਕਰਵਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਐਡਵੋਕੇਟ ਧਾਮੀ ਤੇ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੋਹਨ ਸਿੰਘ ਬੰਗੀ, ਜਗਸੀਰ ਸਿੰਘ ਮਾਂਗੇਆਣਾ, ਬੀਬੀ ਜੋਗਿੰਦਰ ਕੌਰ, ਬਲਦੇਵ ਸਿੰਘ ਚੂੰਘਾ, ਸੁਰਜੀਤ ਸਿੰਘ ਰਾਏਪੁਰ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ, ਅਵਤਾਰ ਸਿੰਘ ਬਣਵਾਲਾ ਮੈਂਬਰ ਧਰਮ ਪ੍ਰਚਾਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸੁਖਬੀਰ ਸਿੰਘ, ਐਕਸੀਅਨ ਅਮਨਦੀਪ ਸਿੰਘ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਮੈਨੇਜਰ ਗੁਰਦੇਵ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਮਾਖਾ, ਗਿਆਨੀ ਗੁਰਜੰਟ ਸਿੰਘ ਵਧੀਕ ਗ੍ਰੰਥੀ ਆਦਿ ਮੌਜੂਦ ਸਨ |