14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਚਾਇਤ ਸਕੱਤਰ ਪਰਮਜੀਤ ਸਿੰਘ ਭੁੱਲਰ ਵਲੋਂ ਯੂਥ ਲਾਇਬ੍ਰੇਰੀ ਬੱਲ੍ਹੋ ਨੂੰ 200 ਕਿਤਾਬਾਂ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਚਾਉਕੇ, 14 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਗ੍ਰਾਮ ਪੰਚਾਇਤ ਬੱਲ੍ਹੋ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਿੱਖਿਆ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਦੇ ਤਹਿਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਭੁੱਲਰ ਵੱਲੋਂ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ | ਉਨ੍ਹਾਂ ਨੇ ਪਿੰਡ ਦੀ ਯੂਥ ਲਾਇਬਰੇਰੀ ਨੂੰ ਪੰਜਾਬੀ­ ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਦੀਆਂ 200 ਬਹੁਮੁੱਲੀਆਂ ਕਿਤਾਬਾਂ ਭੇਟ ਕੀਤੀਆਂ | ਕਿਤਾਬਾਂ ਭੇਟ ਕਰਨ ਦੀ ਰਸਮ ਪਿੰਡ ਦੀ ਸਰਪੰਚ ਅਮਰਜੀਤ ਕੌਰ ਅਤੇ ਤਰਨਜੋਤ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਦੀ ਹਾਜ਼ਰੀ ਚ ਨਿਭਾਈ ਗਈ | ਪੰਚਾਇਤ ਸਕੱਤਰ ਪਰਮਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਤਾਬਾਂ ਗਿਆਨ ਦਾ ਸਰੋਤ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋ ਦੂਰ ਰੱਖਣ ਲਈ ਉਨ੍ਹਾਂ ਨੂੰ ਸਾਹਿੱਤ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਉਮੀਦ ਜਤਾਈ ਕਿ ਇਹ ਕਿਤਾਬਾਂ ਪਾਠਕਾਂ ਦੇ ਗਿਆਨ ਵਿਚ ਵਾਧਾ ਕਰਨਗੀਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਸਹਾਈ ਸਿੱਧ ਹੋਣਗੀਆਂ | ਸਰਪੰਚ ਅਮਰਜੀਤ ਕੌਰ ਤੇ ਪ੍ਰਧਾਨ ਕਰਮਜੀਤ ਸਿੰਘ ਨੇ ਪੰਚਾਇਤ ਸਕੱਤਰ ਦੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪੰਚਾਇਤ ਅਤੇ ਲੋਕਾਂ ਦੇ ਸਹਿਯੋਗ ਨਾਲ ਅਜਿਹੇ ਸਾਂਝੇ ਯਤਨਾਂ ਸਦਕਾ ਹੀ ਪਿੰਡ ਨੂੰ ਇਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾ ਸਕਦਾ ਹੈ | ਪਾਠਕਾਂ ਲਈ ਲਾਇਬਰੇਰੀ ਚ ਤਿੰਨ ਭਾਸ਼ਾਵਾਂ ਦਾ ਸਾਹਿੱਤ ਉਪਲਬਧ ਹੋਣ ਕਰਕੇ ਹਰ ਵਰਗ ਦਾ ਪਾਠਕ ਲਾਭ ਉਠਾ ਸਕਣਗੇ | ਦੱਸਣਯੋਗ ਹੈ ਕਿ ਲਾਇਬਰੇਰੀ 'ਚ ਵਿਦਿਆਰਥੀਆਂ ਨੂੰ ਸਾਹਿੱਤ ਨਾਲ ਜੋੜਨ ਲਈ ਕਿਤਾਬਾਂ ਪੜ੍ਹੋ ਇਨਾਮ ਪਾਓ ਸਕੀਮ ਤਹਿਤ ਮਾਣ ਭੇਟਾਂ ਦੇ ਤੌਰ ਤੇ ਪਾਠਕ ਨੂੰ 100 ਰੁਪਏ ਦਿੱਤੇ ਜਾਦੇ ਹਨ | ਇਸ ਮੌਕੇ ਸਾਬਕਾ ਪ੍ਰਧਾਨ ਕੇਵਲ ਸਿੰਘ­ ਲਾਇਬਰੇਰੀਅਨ ਰਾਜਵਿੰਦਰ ਕੌਰ ਅਤੇ ਕੰਪਿਊਟਰ ਟੀਚਰ ਰਸਪ੍ਰੀਤ ਸਿੰਘ ਮੋੜ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਠਵੀਂ ਦੇ ਨਤੀਜੇ 'ਚ ਪੰਜਾਬ 'ਚੋਂ 5ਵਾਂ ਰੈਂਕ ਹਾਸਲ ਕਰਨ ਵਾਲੇ ਵਿਦਿਆਰਥੀ 'ਗੋਲੂ' ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਵਲੋਂ ਬੇਅਦਬੀ ਵਿਰੁੱਧ ਪਾਸ ਕੀਤੇ ਬਿੱਲ ਦਾ ਸਵਾਗਤ-ਗੁਰਦੀਪ ਸਿੰਘ ਬਠਿੰਡਾ
Ad Position 24