14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਅੱਗ ਲੱਗਣ ਨਾਲ 2 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਮਾਨਸਾ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ 'ਚ 2 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਹੈ | ਕਿਸਾਨਾਂ ਦਾ ਦੋਸ਼ ਹੈ ਕਿ ਅੱਗ ਦਾ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਬਣੀਆਂ ਹਨ | ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਿਸਾਨ ਗੁਰਚਰਨ ਸਿੰਘ ਦੀ ਝੋਨੇ ਦੀ ਫ਼ਸਲ ਪਹਿਲਾਂ ਪਾਣੀ ਨਾਲ ਨੁਕਸਾਨੀ ਗਈ ਸੀ, ਜਿਸ ਦਾ ਉਸ ਨੂੰ ਹਲੇ ਤੱਕ ਕੋਈ ਮੁਆਵਜ਼ਾ ਵੀ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਹਰ ਸਾਲ ਹਜ਼ਾਰਾਂ ਏਕੜ ਫ਼ਸਲ ਸੜ ਕੇ ਸੁਆਹ ਹੋ ਜਾਂਦੀ ਹੈ ਅਤੇ ਉਪਰੋਕਤ ਕਿਸਾਨ ਦੀ ਫ਼ਸਲ ਵੀ ਬਿਜਲੀ ਦੀਆਂ ਤਾਰਾਂ 'ਚ ਸਪਾਰਕਿੰਗ ਹੋਣ ਕਾਰਨ ਸੁਆਹ ਹੋਈ ਹੈ | ਉਨ੍ਹਾਂ ਦੱਸਿਆ ਕਿ ਗ਼ਰੀਬ ਕਿਸਾਨ ਨੇ ਇਹ ਜ਼ਮੀਨ ਠੇਕੇ 'ਤੇ ਲਈ ਸੀ | ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ ਅਗਲੀ ਖ਼ਬਰ ਚਹਿਲ ਫਾਊਾਡੇਸ਼ਨ ਨੇ ਵਿਸਾਖੀ ਮੌਕੇ ਛਬੀਲ ਲਗਾਈ <br/>
Ad Position 24