08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਨੇ ਸਜਾਇਆ ਰਵਾਇਤੀ ਮਹੱਲਾ <br/>

Ad Position 21
No active advertisement
ਅਜੀਤ ਡੈਸਕ 16-04-2026
ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ): ਖ਼ਾਲਸਾ ਸਾਜਨਾ ਦਿਵਸ ਵੈਸਾਖੀ ਜੋੜ ਮੇਲ ਦੇ ਆਖ਼ਰੀ ਦਿਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਸਰਪ੍ਰਸਤੀ ਹੇਠ ਰਵਾਇਤੀ ਮਹੱਲਾ ਸਜਾਇਆ ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਸਮੇਤ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਭਰੀਆਂ | ਤਖ਼ਤ ਸਾਹਿਬ ਤੋਂ ਆਰੰਭ ਹੋਏ ਮਹੱਲੇ ਦੀ ਸੰਪੂਰਨਤਾ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਇਲਾਹੀ ਬਾਣੀ ਦੇ ਜਾਪ ਉਪਰੰਤ ਪੰਥ ਦੀ ਚੜ੍ਹਦੀ ਕਲਾ ਅਤੇ ਜੋੜ-ਮੇਲ ਦੀ ਸਫਲਤਾ ਲਈ ਸ਼ੁਕਰਾਨੇ ਦੀ ਅਰਦਾਸ ਕੀਤੀ | ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸਾਖੀ ਸਮਾਗਮਾਂ ਦੌਰਾਨ ਨਿਰੰਤਰ ਸੇਵਾਵਾਂ ਨਿਭਾਉਣ ਵਾਲੀਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ, ਉਦਾਸੀ ਸੰਪਰਦਾਵਾਂ, ਦਮਦਮੀ ਟਕਸਾਲ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਅਤੇ ਦੇਸ਼-ਵਿਦੇਸ਼ ਤੋਂ ਆਈ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਥਕ ਇੱਕਜੁੱਟਤਾ ਸਦਕਾ ਹੀ ਅਜਿਹੇ ਮਹਾਨ ਕਾਰਜ ਨੇਪਰੇ ਚੜ੍ਹਦੇ ਹਨ | ਸੰਗਤ ਦੇ ਨਾਂਅ ਸੰਦੇਸ਼ ਵਿਚ ਸਿੰਘ ਸਾਹਿਬ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 'ਤਿਆਰ-ਬਰ-ਤਿਆਰ' ਰਹਿਣ ਦੇ ਸਿਧਾਂਤ ਨੂੰ ਦੁਹਰਾਉਂਦਿਆਂ ਕੌਮ ਨੂੰ ਸ਼ਸਤਰਧਾਰੀ ਹੋਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਮੇਂ ਵਿਚ ਆਪਣੀ ਹੋਂਦ ਅਤੇ ਸਵੈ-ਮਾਣ ਦੀ ਰਾਖੀ ਲਈ ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ ਅਤਿ ਲੋੜੀਂਦਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੋਹਨ ਸਿੰਘ ਬੰਗੀ, ਜਗਸੀਰ ਸਿੰਘ ਮਾਂਗੇਆਣਾ ਤੇ ਬੀਬੀ ਜੁਗਿੰਦਰ ਕੌਰ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸੁਖਬੀਰ ਸਿੰਘ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਮੈਨੇਜਰ ਗੁਰਦੇਵ ਸਿੰਘ, ਮਨਦੀਪ ਸਿੰਘ ਤੇ ਗੁਰਸੇਵਕ ਸਿੰਘ ਕਿੰਗਰਾ, ਗਿਆਨੀ ਗੁਰਜੰਟ ਸਿੰਘ ਵਧੀਕ ਗ੍ਰੰਥੀ, ਗਿਆਨੀ ਜਗਤਾਰ ਸਿੰਘ ਕੀਰਤਪੁਰੀ ਮੁੱਖ ਕਥਾਵਾਚਕ, ਗਿਆਨੀ ਆਲਮ ਸਿੰਘ ਕਥਾਵਾਚਕ, ਭਾਈ ਰਵਿੰਦਰ ਸਿੰਘ ਖ਼ਾਲਸਾ ਪਿ੍ੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਬਾਬਾ ਲਾਲ ਸਿੰਘ ਜੀ ਉਦਾਸੀ ਸੰਪ੍ਰਦਾਇ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਰਮਜੀਤ ਸਿੰਘ ਕੰਮੂ ਰਾਮਗੜੀਆਂ ਅਕਾਲ ਜਥੇਬੰਦੀ ਦੇ ਨੂੰ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਫ਼ੈਕਟਰੀ ਮਾਲਕ ਖ਼ਿਲਾਫ਼ ਫ਼ੈਕਟਰੀ ਦੇ ਕਾਮਿਆਂ ਵਲੋਂ ਧਰਨਾ <br/>
Ad Position 24