ਭਾਈਰੂਪਾ, 15 ਅਪ੍ਰੈਲ (ਵਰਿੰਦਰ ਲੱਕੀ)-ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਹਰਬੰਸ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ਼ਮੀਤ ਕੌਰ ਪੁੱਤਰੀ ਜਗਰਾਜ ਸਿੰਘ ਨੇ 91.18 ਫੀਸਦੀ, ਸੱਚਮਨ ਕੌਰ ਪੁੱਤਰੀ ਧਰਮ ਸਿੰਘ 89.6 ਫੀਸਦੀ, ਦੀਪਜੋਤ ਸ਼ਰਮਾ ਪੁੱਤਰ ਪਰਮਪ੍ਰੀਤ ਸ਼ਰਮਾ 86 ਫੀਸਦੀ ਅਤੇ ਸਾਹਿਜਪ੍ਰੀਤ ਸਿੰਘ ਪੁੱਤਰ ਜਸਕਰਨ ਸਿੰਘ ਸਿੰਘ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ | ਜਮਾਤ ਦੇ ਬਾਕੀ ਵਿਦਿਆਰਥੀ 80 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਪਿ੍ੰਸੀਪਲ ਹਰਬੰਸ ਸਿੰਘ ਬਰਾੜ ਨੇ ਇਸ ਸ਼ਾਨਦਾਰ ਨਤੀਜੇ ਦੀ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੈਕ. ਜਸਵੀਰ ਸਿੰਘ, ਲੈਕ. ਕੁਲਵੰਤ ਸਿੰਘ ਸਿੱਧੂ, ਲੈਕ: ਗੁਰਪ੍ਰੀਤ ਚੋਪੜਾ, ਬਲਜਿੰਦਰ ਕੌਰ, ਸਰਬਜੀਤ ਕੌਰ, ਜਸਪ੍ਰੀਤ ਕੌਰ, ਵਿੰਦਰਪਾਲ ਕੌਰ, ਚਿੰਤਪਾਲ ਕੌਰ, ਜਸਪ੍ਰੀਤ ਕੌਰ ਸੈਣੀ, ਹਰਜਿੰਦਰ ਕੌਰ, ਅਮਰਜੀਤ ਕੌਰ, ਅਮਨਦੀਪ ਕੌਰ, ਕਰਮਜੀਤ ਕੌਰ ਅਤੇ ਜਸਪਾਲ ਕੌਰ ਆਦਿ ਹਾਜ਼ਰ ਸਨ |