08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 16-04-2026
ਸੀਂਗੋ ਮੰਡੀ, 15 ਅਪ੍ਰੈਲ (ਸ਼ਰਮਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸੌ ਫ਼ੀਸਦੀ ਨਤੀਜਾ ਪ੍ਰਾਪਤ ਕੀਤਾ ਹੈ | ਵਿਦਿਆਰਥੀਆਂ ਦੀ ਇਸ ਕਾਮਯਾਬੀ ਨਾਲ ਸਕੂਲ 'ਚ ਖ਼ੁਸ਼ੀ ਦਾ ਮਾਹੌਲ ਹੈ | ਨਤੀਜਿਆਂ ਵਿਚ ਸੀਰਤ ਕੌਰ ਪੁੱਤਰੀ ਨਿਰਪਾਲ ਸਿੰਘ ਵਾਸੀ ਪਿੰਡ ਬਹਿਮਣ ਕੌਰ ਸਿੰਘ ਨੇ 576/600 ਅੰਕ (96 ਪ੍ਰਤੀਸ਼ਤ) ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਉਸ ਨੇ ਪੰਜਾਬੀ ਅਤੇ ਵਿਗਿਆਨ ਵਿਚੋਂ ਪੂਰੇ 100/100 ਅੰਕ ਅਤੇ ਹਿੰਦੀ ਤੇ ਅੰਗਰੇਜ਼ੀ ਵਿਚੋਂ 99/100 ਅੰਕ ਹਾਸਲ ਕਰਕੇ ਆਪਣੀ ਲਿਆਕਤ ਦਾ ਲੋਹਾ ਮਨਵਾਇਆ | ਦੂਜੇ ਸਥਾਨ 'ਤੇ ਅਮਨਦੀਪ ਕੌਰ ਪਿੰਡ ਜਗਾ ਰਾਮ ਤੀਰਥ ਨੇ 560/600 ਅੰਕ (93ਪ੍ਰਤੀਸ਼ਤ) ਪ੍ਰਾਪਤ ਕੀਤੇ, ਜਦਕਿ ਤੀਜੇ ਸਥਾਨ 'ਤੇ ਏਕਦੀਪ ਸਿੰਘ ਪਿੰਡ ਮਿਰਜ਼ੇਆਣਾ ਨੇ 525/600 ਅੰਕ (87.5 ਪ੍ਰਤੀਸ਼ਤ) ਹਾਸਲ ਕੀਤੇ ਅਤੇ ਵਿਗਿਆਨ ਵਿਚੋਂ ਪੂਰੇ 100/100 ਅੰਕ ਲੈ ਕੇ ਵਧੀਆ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਗੁਰਲੀਨ ਕੌਰ ਪਿੰਡ ਨਥੇਹਾ ਨੇ 524/600 ਅੰਕ (87.33ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਾਬੀ ਅਤੇ ਵਿਗਿਆਨ ਵਿਚੋਂ 100/100 ਅੰਕ ਹਾਸਲ ਕੀਤੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਖ਼ਾਸ ਗੱਲ ਇਹ ਰਹੀ ਕਿ ਸਾਰੇ ਵਿਦਿਆਰਥੀਆਂ ਨੇ ਪਹਿਲੀ ਡਵੀਜ਼ਨ ਵਿਚ ਪਾਸ ਹੋ ਕੇ ਸਕੂਲ ਦੀ ਸ਼ਾਨ ਵਧਾਈ | ਇਸ ਮੌਕੇ ਸਕੂਲ ਦੇ ਪਿ੍ੰ: ਲਖਵਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦੇ ਨਤੀਜੇ ਹਨ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਜਾਰੀ ਰਹਿਣਗੇ | ਸਕੂਲ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਪਰਮਜੀਤ ਕੌਰ ਸੇਖੋਂ ਨੇ ਵੀ ਵਿਦਿਆਰਥੀਆਂ ਦੀ ਕਾਮਯਾਬੀ 'ਤੇ ਖ਼ੁਸ਼ੀ ਜਤਾਈ | ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਬੱਚਿਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਉਚਾਈਆਂ ਹਾਸਲ ਕਰਨੀਆਂ ਚਾਹੀਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਜੋੜ ਮੇਲ ਦੇ ਆਖ਼ਰੀ ਦਿਨ ਹਜ਼ਾਰਾਂ ਸੰਗਤਾਂ ਤਖਤ ਸ੍ਰੀ ਦਮਦਮਾ ਸਾਹਿਬ ਹੋਈਆਂ ਨਤਮਸਤਕ ਅਗਲੀ ਖ਼ਬਰ ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24