08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਟੋਲ ਪਲਾਜ਼ਾ ਕੈਸਲੈੱਸ ਕਰਨ ਨਾਲ ਮੁਲਾਜ਼ਮਾਂ 'ਤੇ ਲਟਕੀ ਛਾਂਟੀ ਦੀ ਤਲਵਾਰ, ਘੱਟ ਪੜ੍ਹੇ ਲੋਕਾਂ ਨੂੰ ਝੱਲਣੀ ਪਵੇਗੀ ਪ੍ਰੇਸ਼ਾਨੀ <br/> ਜੱਸੀ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨ ਘੰਟੇ ਕੀਤਾ ਪਲਾਜ਼ਾ ਟੋਲ ਫ੍ਰੀ

Ad Position 21
No active advertisement
ਜੱਸੀ ਬਾਗ਼ਵਾਲੀ ਟੋਲ ਪਲਾਜ਼ਾ 'ਤੇ ਧਰਨਾ ਲਗਾ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ: ਅੰਮਿ੍ਤਪਾਲ ਸ਼ਰਮਾ <br/> 16-04-2026
ਸੰਗਤ ਮੰਡੀ, 15 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)- ਭਾਰਤ ਮਾਲਾ ਨੈਸ਼ਨਲ ਹਾਈਵੇ ਨੰਬਰ 54 'ਤੇ ਪੈਂਦੇ ਜੱਸੀ ਬਾਗ਼ਵਾਲੀ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਟੋਲ ਪਲਾਜ਼ਾ ਵਾਹਨਾਂ ਲਈ ਤਿੰਨ ਘੰਟੇ ਤੱਕ ਟੋਲ ਫ਼ਰੀ ਕੀਤਾ ਗਿਆ | ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਜੱਸੀ ਬਾਗ਼ਵਾਲੀ ਦੇ ਪ੍ਰਧਾਨ ਹਰਮਨਦੀਪ ਸਿੰਘ ਜੱਸੀ, ਸੀਨੀਅਰ ਮੀਤ ਪ੍ਰਧਾਨ ਪਵਨਦੀਪ ਸਿੰਘ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਵੱਲੋਂ ਦਿੱਤੇ ਸੱਦੇ 'ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜੱਸੀ ਟੋਲ ਪਲਾਜ਼ਾ ਤਿੰਨ ਘੰਟੇ ਤੱਕ ਸਾਰੇ ਵਾਹਨਾਂ ਲਈ ਟੋਲ ਫ਼ਰੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਭਾਰਤੀ ਨੈਸ਼ਨਲ ਹਾਈਵੇ ਅਥਾਰਟੀ ਦੁਆਰਾ ਲਿਆਂਦੀ ਜਾ ਰਹੀ ਕੈਸਲੈੱਸ ਪ੍ਰਣਾਲੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ, ਜਿਸ ਨਾਲ ਮੁਲਾਜ਼ਮਾਂ 'ਤੇ ਛਾਂਟੀ ਦੀ ਤਲਵਾਰ ਲਟਕਣ ਦੇ ਨਾਲ-ਨਾਲ ਟੋਲ ਪਲਾਜ਼ਿਆਂ 'ਤੇ ਨਕਦ ਭੁਗਤਾਨ ਦੀ ਸਹੂਲਤ ਬੰਦ ਹੋਣ ਨਾਲ ਘੱਟ ਪੜ੍ਹੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਵੇਗੀ ਅਤੇ ਲੋਕਾਂ ਦਾ ਮੁਲਾਜ਼ਮਾਂ ਨਾਲ ਤਕਰਾਰ ਪੈਦਾ ਹੋਵੇਗਾ, ਜਿਸ ਤੋਂ ਬਚਣ ਲਈ ਟੋਲ ਪਲਾਜ਼ਿਆਂ 'ਤੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਬੰਧ ਲਾਜ਼ਮੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੇਸ਼ ਸਮੱਸਿਆਵਾਂ ਦੇ ਹੱਲ ਲਈ ਹੁਲੇ ਕੰਸਟ੍ਰਕਸ਼ਨ ਕੰਪਨੀ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਜਾਰੀ ਰੱਖੀ ਜਾਵੇ | ਉਨ੍ਹਾਂ ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਤੋਂ ਮੰਗ ਕੀਤੀ ਹੈ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਜਾਂਚਦੇ ਹੋਏ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ | ਇਸ ਮੌਕੇ ਜਥੇਬੰਦੀ ਦੇ ਹੱਕ 'ਚ ਆਏ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਸਾਬੋ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਰਾਮ ਸਿੰਘ ਕੋਟਗੁਰੂ, ਧਰਮਪਾਲ ਜੰਡੀਆਂ, ਹਰਗੋਬਿੰਦ ਸਿੰਘ ਫੱਲ੍ਹੜ, ਜਗਦੇਵ ਸਿੰਘ ਸੰਗਤ ਤੋਂ ਇਲਾਵਾ ਹੋਰ
Ad Position 22
No active advertisement
ਪਿਛਲੀ ਖ਼ਬਰ ਮਾਨਸਿਕ ਪ੍ਰੇਸ਼ਾਨੀ ਕਾਰਨ ਬਜ਼ੁਰਗ ਨੇ ਖੇਤ 'ਚ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ <br/> ਅਗਲੀ ਖ਼ਬਰ ਵਿਸਾਖੀ ਦਿਹਾੜੇ 'ਤੇ ਭਾਜਪਾ ਨੇ ਕੋਟਸ਼ਮੀਰ 'ਚ ਲਗਾਇਆ ਚਾਹ, ਪਕੌੜੇ ਤੇ ਜਲੇਬੀਆਂ ਦਾ <br/>
Ad Position 24