15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਵਹਿੱਤਕਾਰੀ ਸਕੂਲ ਵਿਖੇ ਪੋਸਟਰ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 17-04-2026
ਰਾਮਪੁਰਾ ਫੂਲ, 16 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿਖੇ ਪਿ੍ੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਵਿਚਕਾਰ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮੌਕੇ ਪੋਸਟਰ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸੁੰਦਰ ਪੋਸਟਰਾਂ ਰਾਹੀਂ ਡਾ. ਅੰਬੇਦਕਰ ਦੇ ਵਿਚਾਰਾਂ, ਸਮਾਨਤਾ ਅਤੇ ਸਿੱਖਿਆ ਦੇ ਮਹੱਤਵ ਨੂੰ ਦਰਸਾਇਆ¢ ਪਿੰ੍ਰਸੀਪਲ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਡਾ. ਅੰਬੇਦਕਰ ਜੀ ਦਾ ਜੀਵਨ ਸਾਨੂੰ ਸਿੱਖਿਆ, ਅਨੁਸ਼ਾਸਨ ਅਤੇ ਹੱਕਾਂ ਲਈ ਲੜਨ ਦੀ ਪੇ੍ਰਰਨਾ ਦਿੰਦਾ ਹੈ¢ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਤੇ ਮੈਨੇਜਰ ਗੁਰਪ੍ਰੀਤ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਦੇ ਅਸੂਲਾਂ 'ਤੇ ਚੱਲਣ ਦੀ ਪੇ੍ਰਰਨਾ ਦਿੱਤੀ ਗਈ¢ ਇਸ ਮੌਕੇ ਪ੍ਰੋਗਰਾਮ ਅਫ਼ਸਰ ਨਿਰਮਲਜੀਤ ਕੌਰ ਤੇ ਆਰਟ ਐਂਡ ਕਰਾਫ਼ਟ ਅਧਿਆਪਕਾ ਕੁਲਵਿੰਦਰ ਕੌਰ ਵੀ ਹਾਜ਼ਰ ਸਨ¢ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੰਗਤ ਮੰਡੀ ਇਲਾਕੇ 'ਚ ਸੜਕ ਨਿਰਮਾਣ ਦੇ ਕੰਮਾਂ 'ਚ ਵੱਡੀ ਲਾਪਰਵਾਹੀ ਦੇ ਦੋਸ਼ <br/> ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਸੌਂਪਿਆ ਮੰਗ-ਪੱਤਰ
Ad Position 24