ਭਾਈਰੂਪਾ, 16 ਅਪ੍ਰੈਲ (ਵਰਿੰਦਰ ਲੱਕੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਸਾਲਾਨਾ ਨਤੀਜੇ ਵਿਚੋਂ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦਾ ਨਤੀਜਾ 100 ਫ਼ੀਸਦੀ ਰਿਹਾ ਹੈ¢ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਦੱਸਿਆ ਕਿ ਜਮਾਤ ਦੇ ਸਾਰੇ ਬੱਚਿਆਂ ਨੇ ਬਹੁਤ ਵਧੀਆ ਅੰਕ ਲੈ ਕੇ ਆਪਣੀ ਕਾਬਲੀਅਤ ਨੂੰ ਦਰਸਾਇਆ ਹੈ¢ ਉਨ੍ਹਾਂ ਦੱਸਿਆ ਕਿ ਬੱਚਿਆਂ ਨੇ ਅੰਗਰੇਜ਼ੀ ਮਾਧਿਅਮ ਦੇ ਰਾਹੀਂ ਸਾਰੇ ਵਿਸ਼ਿਆਂ 'ਚੋਂ ਵਧੀਆ ਅੰਕ ਪ੍ਰਾਪਤ ਕੀਤੇ ਹਨ¢ ਜਿਸ ਵਿਚ ਇੰਦਰਜੀਤ ਕÏਰ ਨੇ ਪੰਜਾਬੀ ਅਤੇ ਸਾਇੰਸ ਵਿਸ਼ੇ ਵਿਚੋਂ 100 ਵਿਚੋਂ 100 ਅੰਕ ਪ੍ਰਾਪਤ ਕਰਕੇ ਮਾਣ ਪ੍ਰਾਪਤ ਕੀਤਾ ਹੈ¢ ਜਸਮੀਤ ਕÏਰ ਪੁੱਤਰੀ ਬਖਸ਼ੀਸ਼ ਸਿੰਘ, ਇੰਦਰਜੀਤ ਕÏਰ ਪੁੱਤਰੀ ਸੁਖਮੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਨਵਜੋਤ ਕÏਰ ਪੁੱਤਰੀ ਲਖਵੀਰ ਸਿੰਘ, ਜਸਮੀਤ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਪਨਪ੍ਰੀਤ ਕÏਰ ਪੁੱਤਰੀ ਕੇਵਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰÏਸ਼ਨ ਕੀਤਾ ਹੈ¢ ਸਕੂਲ ਦੇ ਪਿ੍ੰਸੀਪਲ ਨੇ ਕਿਹਾ ਪ੍ਰੀਖਿਆ ਦੀ ਸਫਲਤਾ ਬੱਚਿਆਂ ਦੀ ਅਣਥੱਕ ਮਿਹਨਤ ਅਤੇ ਸਮੂਹ ਸਟਾਫ਼ ਦੇ ਯਤਨਾਂ ਦਾ ਨਤੀਜਾ ਹੈ¢ ਇਸ ਲਈ ਸਮੂਹ ਸਟਾਫ਼, ਪਿਆਰੇ ਵਿਦਿਆਰਥੀ ਅਤੇ ਮਾਤਾ-ਪਿਤਾ ਜੀ ਸਭ ਵਧਾਈ ਦੇ ਪਾਤਰ ਹਨ¢ ਪਿ੍ੰਸੀਪਲ ਵਲੋਂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਇਸ ਮੌਕੇ ਤੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ¢