ਤਲਵੰਡੀ ਸਾਬੋ, 16 ਅਪ੍ਰੈਲ (ਰਵਜੋਤ ਸਿੰਘ ਰਾਹੀ)- ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਅਨੁਸਾਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ¢ ਪ੍ਰਬੰਧਕਾਂ ਦੱਸਿਆ ਕਿ ਵਿਦਿਆਰਥੀਆਂ ਨੇ ਵਧੀਆਂ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ¢ ਨਤੀਜਿਆਂ ਅਨੁਸਾਰ ਭੂਮੀ ਅਗਰਵਾਲ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਹਰਸ਼ਿੰਦਰ ਕÏਰ ਨੇ 91 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ ਹਾਸਲ ਕੀਤਾ¢ ਇਸ ਤੋਂ ਇਲਾਵਾ ਗੁਰਲਾਲ ਸਿੰਘ ਤੇ ਮਿਹਕਦੀਪ ਕÏਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਖ਼ੁਸ਼ੀ ਸਿਰੋਹੀ ਨੇ 82 ਫ਼ੀਸਦੀ ਅੰਕ ਜਦਕਿ ਮਨਵੀਰ ਕÏਰ ਨੇ 80 ਫ਼ੀਸਦੀ ਅੰਕ ਲੈ ਕੇ ਚੰਗਾ ਨਤੀਜਾ ਪ੍ਰਾਪਤ ਕੀਤਾ¢ ਸਕੂਲ ਚੇਅਰਮੈਨ ਵਿਨੋਦ ਖੁਰਾਣਾ, ਪਿ੍ੰਸੀਪਲ ਤੇ ਸਟਾਫ਼ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢ ਸਕੂਲ ਪ੍ਰਬੰਧਕਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਨੂੰ ਵੀ ਇਸ ਕਾਮਯਾਬੀ ਦਾ ਸਿਹਰਾ ਦਿੱਤਾ¢ ਚੇਅਰਮੈਨ ਵਿਨੋਦ ਖੁਰਾਣਾ ਨੇ ਕਿਹਾ ਕਿ ਇਹ ਨਤੀਜਾ ਸਕੂਲ ਦੀ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਪ੍ਰਤੀਕ ਹੈ¢