14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਣਕ ਦੀ ਖ਼ਰੀਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 17-04-2026
ਬਠਿੰਡਾ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ): ਜ਼ਿਲੇ੍ਹ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਨੂੰ ਪੂਰੇ ਸਰਕਾਰੀ ਭਾਅ 'ਤੇ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ¢ ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬਾਗੀ ਅਤੇ ਔਰਤ ਜਥੇਬੰਦੀ ਦੇ ਜ਼ਿਲ•ਾ ਪ੍ਰਧਾਨ ਹਰਿੰਦਰ ਬਿੰਦੂ ਨੇ ਕਿਹਾ ਕਿ ਐਤਕੀਂ ਜ਼ਿਆਦਾ ਗਰਮੀ ਪੈਣ ਕਾਰਨ, ਭਾਰੀ ਮੀਂਹ, ਝੱਖੜ ਅਤੇ ਹਨੇਰੀ ਨੇ ਕਣਕ ਦੀ ਫ਼ਸਲ ਦਾ ਬਹੁਤ ਨੁਕਸਾਨ ਕੀਤਾ ਹੈ¢ ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੀ ਫ਼ਸਲ ਮੱਚ ਗਈ ਹੈ | ਹੁਣ ਜੋ ਕਣਕ ਦੀ ਫ਼ਸਲ ਪੱਕ ਕੇ ਮੰਡੀਆਂ ਵਿਚ ਆ ਰਹੀ ਹੈ, ਉਸ ਦੀ ਖ਼ਰੀਦ ਨਾ ਹੋਣ ਕਰਕੇ ਦਾਣਾ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗ ਗਏ ਹਨ ਕਿਉਂਕਿ ਕੇਂਦਰ ਸਰਕਾਰ ਵਲੋਂ ਖ਼ਰੀਦ 'ਤੇ ਲਾਈਆਂ ਸਖ਼ਤ ਸ਼ਰਤਾਂ ਕਾਰਨ ਖ਼ਰੀਦ ਏਜੰਸੀਆਂ ਨੇ ਕਣਕ ਖ਼ਰੀਦਣ ਲਈ ਕੇਂਦਰ ਸਰਕਾਰ ਦੀਆਂ ਹਦਾਇਤਾਂ 'ਤੇ ਟੇਕ ਰੱਖੀ ਹੋਈ ਹੈ, ਜਿਸ ਸੰਬੰਧੀ ਪੰਜਾਬ ਸਰਕਾਰ ਨੇ ਚੁੱਪ ਧਾਰੀ ਹੋਈ ਹੈ¢ ਕਿਸਾਨ ਆਗੂਆਂ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਕਣਕ ਦੇ ਦਾਣੇ ਡੈਮੇਜ ਜਾਂ ਡਿਸਕਲਰ ਹੋਏ ਹਨ, ਉਨ•ਾਂ 'ਤੇ ਸ਼ਰਤਾਂ ਖ਼ਤਮ ਜਾਂ ਨਰਮ ਕਰਕੇ ਕਿਸਾਨਾਂ ਨੂੰ ਰਾਹਤ ਤਾਂ ਕੀ ਦੇਣੀ ਸੀ, ਜੋ ਫ਼ਸਲ ਮੰਡੀ ਵਿਚ ਆਈ ਹੈ, ਉਸ ਨੂੰ ਵੀ ਨਾ ਖ਼ਰੀਦ ਕੇ ਕਿਸਾਨਾਂ ਨੂੰ 10 ਦਿਨਾਂ ਤੋਂ ਮੰਡੀਆਂ ਵਿਚ ਰੋਲਿਆ ਜਾ ਰਿਹਾ ਹੈ¢ ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਖ਼ਰੀਦ 'ਤੇ ਲਾਈਆਂ ਬੇਲੋੜੀਆਂ ਸ਼ਰਤਾਂ ਖ਼ਤਮ ਕਰਕੇ ਤੁਰੰਤ ਸਾਰੀ ਕਣਕ ਦੀ ਖ਼ਰੀਦ ਪੂਰੇ ਸਰਕਾਰੀ ਭਾਅ 'ਤੇ ਕੀਤੀ ਜਾਵੇ¢ ਕੁਦਰਤੀ ਕੁਰੋਪੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ¢ ਧਰਨੇ ਵਿਚ ਮਾਲਣ ਕੌਰ ਕੋਠਾ ਗੁਰੂ, ਪਰਮਜੀਤ ਕੌਰ ਪਿੱਥੋ, ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਜਸਵੀਰ ਸਿੰਘ ਬੁਰਜ ਸੇਮਾ, ਰਾਮ ਸਿੰਘ ਕੋਟਗੁਰੂ, ਅਵਤਾਰ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ, ਧਰਮਪਾਲ ਸਿੰਘ ਜੰਡੀਆਂ, ਰਣਜੋਧ ਸਿੰਘ ਮਾਹੀ ਨੰਗਲ, ਜਸਕਰਨ ਸਿੰਘ ਕੋਟਗੁਰੂ ਵੀ ਸ਼ਾਮਲ ਸਨ¢
ਡੀ.ਸੀ. ਦੀ ਕਿਸਾਨਾਂ ਨਾਲ ਹੋਈ ਮੀਟਿੰਗ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਠੀਕ ਚੱਲ ਰਹੀ ਹੈ, ਪਰ ਜਦੋਂ ਆਗੂਆਂ ਨੇ ਦੱਸਿਆ ਕਿ ਕੁਝ ਪਿੰਡਾਂ ਵਿਚ ਅਜੇ ਤੱਕ ਇਕ ਵੀ ਦਾਣੇ ਦੀ ਖ਼ਰੀਦ ਨਹੀਂ ਕੀਤੀ ਗਈ | ਪਿੱਛੋਂ ਡੀ.ਸੀ. ਵਲੋਂ ਜ਼ਿਲ੍ਹੇ ਦਾ ਅੰਕੜਾ ਪੇਸ਼ ਕਰਕੇ ਜੇਠੂਕੇ ਸਮੇਤ ਸਾਰੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਹੋਣ ਬਾਰੇ ਦੱਸਿਆ ਗਿਆ, ਪਰ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਉੱਥੇ ਹਾਲੇ ਤੱਕ ਕੋਈ ਖ਼ਰੀਦ ਨਹੀਂ ਹੋਈ | ਡੀ.ਸੀ. ਵਲੋਂ ਚੈਕਿੰਗ ਲਈ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀ ਨੂੰ ਭੇਜਣ ਪਤਾ ਲੱਗਿਆ ਕਿ ਇਹ ਖ਼ਰੀਦ ਸਿਰਫ਼ ਕਾਗ਼ਜ਼ਾਂ ਵਿਚ ਹੀ ਹੋਈ ਹੈ, ਜਦੋਂ ਕਿ ਸਰਕਾਰੀ ਰਿਕਾਰਡ ਮੁਤਾਬਿਕ ਮੰਡੀ ਵਿਚੋਂ ਕਣਕ ਨਹੀਂ ਖਰੀਦੀ ਗਈ¢ ਇਸੇ ਤਰ੍ਹਾਂ ਢੱਡੇ, ਗਿੱਦੜ, ਨਾਥਪੁਰਾ ਆਦਿ ਪਿੰਡਾਂ
Ad Position 22
No active advertisement
ਪਿਛਲੀ ਖ਼ਬਰ 97 ਸਾਲ ਦੇ ਆਜ਼ਾਦੀ ਘੁਲਾਟੀਏ ਚਿਮਨ ਲਾਲ ਮਿੱਤਲ ਦਾ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ <br/> ਅਗਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24